ਮਾਦਾ ਭਰੂਣ ਹੱਤਿਆ ਦੀ ਰੋਕਥਾਮ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ : ਸਿਵਲ ਸਰਜਨ ਡਾ. ਗੁਰਮੀਤ ਲਾਲ

पंजाब
ਮਾਦਾ ਭਰੂਣ ਹੱਤਿਆ ਦੀ ਰੋਕਥਾਮ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ : ਸਿਵਲ ਸਰਜਨ ਡਾ. ਗੁਰਮੀਤ ਲਾਲ
– ਸਿਹਤ ਵਿਭਾਗ ਜਲੰਧਰ ਵੱਲੋਂ ਜਿਲ੍ਹਾ ਪੱਧਰੀ ਪੀ.ਸੀ. –ਪੀ.ਐੱਨ.ਡੀ.ਟੀ. ਐਡਵਾਇਜ਼ਰੀ ਕਮੇਟੀ ਦੀ ਮੀਟਿੰਗ
ਜਲੰਧਰ (18.03.2025) : ਜਿਲ੍ਹਾ ਐਪਰੋਪਰੀਏਟ ਅਥਾਰਿਟੀ (ਪੀ.ਸੀ.-ਪੀ.ਐੱਨ.ਡੀ.ਟੀ.) ਦੀ ਮੀਟਿੰਗ ਮੰਗਲਵਾਰ ਨੂੰ ਸਿਵਲਮਾਦਾ ਭਰੂਣ ਹੱਤਿਆ ਦੀ ਰੋਕਥਾਮ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ : ਸਿਵਲ ਸਰਜਨ ਡਾ. ਗੁਰਮੀਤ ਲਾਲ ਸਰਜਨ ਦਫ਼ਤਰ ਜਲੰਧਰ ਵਿਖੇ ਚੇਅਰਪਰਸਨ ਜਿਲ੍ਹਾ ਐਪਰੋਪਰੀਏਟ ਅਥਾਰਿਟੀ ਕਮ ਸਿਵਲ ਸਰਜਨ ਡਾ. ਗੁਰਮੀਤ ਲਾਲ  ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜਿਲ੍ਹਾ ਐਡਵਾਇਜ਼ਰੀ ਕਮੇਟੀ ਵੱਲੋਂ ਸਿਫਾਰਸ਼ ਕੀਤੀਆਂ ਗਈਆਂ ਪੰਜ ਨਵੇਂ ਸਕੈਨ ਸੈਂਟਰਾਂ ਦੀ ਰਜਿਸਟ੍ਰੇਸ਼ਨ ਲਈ ਪ੍ਰਤੀ ਬੇਨਤੀਆਂ ਅਤੇ ਦੋ ਸਕੈਨ ਸੈਂਟਰਾਂ ਦੀ ਰੀਨਿਊਲ ਲਈ ਪ੍ਰਾਪਤ ਪ੍ਰਤੀ ਬੇਨਤੀਆਂ ਨੂੰ ਮਨਜੂਰੀ ਦਿੱਤੀ ਗਈ।
ਇਸ ਤੋਂ ਪਹਿਲਾ ਹੋਈ ਜਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਵਿੱਚ ਚੇਅਰਮੈਨ ਜਿਲ੍ਹਾ ਪੀ.ਸੀ.-ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਡਾ. ਵਰਿੰਦਰ ਕੋਰ ਥਿੰਦ ਐਸ.ਐਮ.ਓ. (ਗਾਇਨੀ) ਵੱਲੋਂ ਮੈਂਬਰਾਂ ਨੂੰ ਮੀਟਿੰਗ ਦੇ ਏਜੰਡੇ ਸੰਬੰਧੀ ਜਾਣਕਾਰੀ ਦਿੱਤੀ ਗਈ। ਮੀਟਿੰਗ ਦੌਰਾਨ ਪੰਜ ਨਵੇਂ ਸਕੈਨ ਸੈਂਟਰਾਂ ਵੱਲੋਂ ਰਜਿਸਟ੍ਰੇਸ਼ਨ ਅਤੇ ਦੋ ਸਕੈਨ ਸੈਂਟਰਾਂ ਵੱਲੋਂ ਰੀਨਿਉਲ ਲਈ ਪ੍ਰਾਪਤ ਪ੍ਰਤੀ ਬੇਨਤੀਆਂ ਉੱਤੇ ਆਧਾਰਿਤ ਏਜੰਡਿਆਂ ਅਤੇ ਦਸਤਾਵੇਜਾਂ ਦੀ ਪੜਚੋਲ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਨ੍ਹਾਂ ਦੀ ਪ੍ਰਤੀ ਬੇਨਤੀਆਂ ਦੀ ਮਨਜੂਰੀ ਲਈ ਸਿਫਾਰਸ਼ ਕੀਤੀ ਗਈ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਕਿਹਾ ਕਿ ਸਾਨੂੰ ਲੜਕੇ ਅਤੇ ਲੜਕੀ ਦੇ ਪਾਲਣ-ਪੋਸ਼ਣ ਵਿੱਚ ਕੋਈ ਵਿਤਕਰਾ ਨਹੀਂ ਕਰਨਾ ਚਾਹੀਦਾ ਹੈ ਤਾਂ ਜੋ ਸਮਾਜ ਵਿੱਚ ਲੜਕੀਆਂ ਦੀ ਸਥਿਤੀ ਨੂੰ ਹੋਰ ਵੀ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮਾਦਾ ਭਰੂਣ ਹੱਤਿਆ ਇੱਕ ਬਹੁਤ ਹੀ ਘਿਨੌਣੀ ਸਮਾਜਿਕ ਬੁਰਾਈ ਹੈ ਅਤੇ ਇਸ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ/ਕਰਨਾ ਗੈਰਕਾਨੂੰਨੀ ਹੈ ਅਤੇ ਇਸ ਜ਼ੁਰਮ ਵਿੱਚ ਪਾਏ ਗਏ ਦੋਸ਼ੀਆਂ ਖਿਲਾਫ ਪੀ.ਸੀ. – ਪੀ.ਐੇਨ.ਡੀ.ਟੀ. ਐਕਟ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਨੇ ਕਿਹਾ ਕਿ ਜਿਲ੍ਹੇ ਵਿੱਚ ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸਿਹਤ ਵਿਭਾਗ ਦੀ ਪੈਨੀ ਨਜ਼ਰ ਹੈ ਅਤੇ ਜ਼ਿਲ੍ਹੇ ਵਿਚ ਨਿਰੰਤਰ ਅਲਟਰਾਸਾਊਂਡ ਸੈਂਟਰਾਂ ਦੀ ਚੈੱਕਿੰਗ ਕੀਤੀ ਜਾ ਰਹੀ ਹੈ ਅਤੇ ਲਿੰਗ ਅਨੁਪਾਤ ‘ਚ ਸੁਧਾਰ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਮੀਟਿੰਗ ਦੌਰਾਨ ਮੈਡੀਕਲ ਅਫ਼ਸਰ ਡਾ. ਅਭਿਨਵ ਸ਼ੂਰ, ਸ੍ਰੀ ਅਨਿਲ ਕੁਮਾਰ ਜਿਲ੍ਹਾ ਅਟਾਰਨੀ, ਸ੍ਰੀ ਗਗਨਦੀਪ ਸਹਾਇਕ ਜਿਲ੍ਹਾ ਅਟਾਰਨੀ, ਸ਼੍ਰੀਮਤੀ ਪਰਵੀਨ ਅਬਰੋਲ ਸ਼ੋਸ਼ਲ ਵਰਕਰ, ਸ਼੍ਰੀ ਸੰਦੀਪ ਕੁਮਾਰ ਲੀਗਲ ਪ੍ਰੋਬੇਸ਼ਨ ਅਫਸਰ, ਜਿਲ੍ਹਾ ਪੀ.ਸੀ.-ਪੀ.ਐਨ.ਡੀ.ਟੀ. ਕੋਆਰਡੀਨੇਟਰ ਦੀਪਕ ਬਪੋਰੀਆ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ।

Leave a Reply

Your email address will not be published. Required fields are marked *