ਦੁਆਬਾ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲਾਡੋਵਾਲੀ ਰੋਡ, ਜਲੰਧਰ ਵਿਖੇ ਕਿੰਡਰ ਗਾਰਡਨ ਦੇ ਬੱਚਿਆਂ ਦੀ ਗਰੈਜੂਏਸ਼ਨ ਸੈਰਾਮਨੀ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਸਕੂਲ ਮੈਨੇਜਿੰਗ ਕਮੇਟੀ ਦੇ ਮੈਨੇਜਰ ਸਰਦਾਰ ਜਸਜੀਤ ਸਿੰਘ ਰਾਏ ਜੀ ਨੇ ਉਚੇਚੇ ਤੌਰ ਤੇ ਸਮਾਗਮ ਵਿੱਚ ਸ਼ਾਮਿਲ ਹੋ ਕੇ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ।ਪ੍ਰਿੰਸੀਪਲ ਸਰਦਾਰ ਤੇਗਾ ਸਿੰਘ ਸੰਧੂ, ਵਾਈਸ ਪ੍ਰਿੰਸੀਪਲ ਸ੍ਰੀਮਤੀ ਸੁਮਨ ਸਲਵਾਨ, ਜੀ ਨੇ ਵਿਦਿਆਰਥੀਆਂ ਦੇ ਮਾਤਾ- ਪਿਤਾ ਨੂੰ ਵਧਾਈ ਦਿੱਤੀ ।ਸ.ਜਸਜੀਤ ਸਿੰਘ ਰਾਏ ਜੀ ਨੇ ਸਮੂਹ ਅਧਿਆਪਕ ਸਾਹਿਬਾਨਾਂ ਸੁਖਵਿੰਦਰ ਕੌਰ,ਪਰਮਜੀਤ ਕੌਰ,ਮਨਜੀਤ ਕੌਰ, ਬੰਸਦੀਪ ਕੌਰ, ਪਰਮਜੀਤ ਕੌਰ ਦੀ ਵਧੀਆ ਕਾਰਗੁਜ਼ਾਰੀ ਦੀ ਸ਼ਲਾਗਾ ਕੀਤੀ।
