ਕੈਬਨਿਟ ਨੇ 01.01.2025 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ ਦੀ ਅਤਿਰਿਕਤ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ ਦਿੱਤੀ
48.66 ਲੱਖ ਕੇਂਦਰੀ ਸਰਕਾਰੀ ਕਰਮਚਾਰੀਆਂ ਅਤੇ 66.55 ਲੱਖ ਪੈਨਸ਼ਨਰਾਂ ਨੂੰ 2 ਪ੍ਰਤੀਸ਼ਤ ਲਾਭ ਯਾਨੀ ਖਜ਼ਾਨੇ ‘ਤੇ ਪ੍ਰਤੀ ਵਰ੍ਹੇ 6614.04 ਕਰੋੜ ਰੁਪਏ ਦਾ ਭਾਰ
Dated: 28 MAR 2025 by PIB Chandigarh
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ 01.01.2025 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਲਈ ਮਹਿੰਗਾਈ ਭੱਤੇ (ਡੀਏ) ਅਤੇ ਪੈਨਸ਼ਨਰਾਂ ਦੇ ਲਈ ਮਹਿੰਗਾਈ ਰਾਹਤ (ਡੀਆਰ) ਦੀ ਇੱਕ ਅਤਿਰਿਕਤ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਬੇਸਿਕ ਤਨਖ਼ਾਹ/ਪੈਨਸ਼ਨ ਦੇ 53 ਪ੍ਰਤੀਸ਼ਤ ਦੀ ਮੌਜੂਦਾ ਦਰ ਵਿੱਚ 2 ਪ੍ਰਤੀਸ਼ਤ ਦਾ ਵਾਧਾ ਹੈ, ਤਾਕਿ ਮਹਿੰਗਾਈ ਦੀ ਭਰਪਾਈ ਕੀਤੀ ਜਾ ਸਕੇ।
ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੋਨਾਂ ਵਿੱਚ ਵਾਧੇ ਦੇ ਕਾਰਨ ਖਜ਼ਾਨੇ ‘ਤੇ ਪ੍ਰਤੀ ਵਰ੍ਹੇ 6614.04 ਕਰੋੜ ਰੁਪਏ ਦਾ ਸੰਯੁਕਤ ਪ੍ਰਭਾਵ ਪਵੇਗਾ। ਇਸ ਨਾਲ ਲਗਭਗ 48.66 ਲੱਖ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ 66.55 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।
ਇਹ ਵਾਧਾ 7ਵੇਂ ਕੇਂਦਰੀ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ‘ਤੇ ਅਧਾਰਿਤ ਸਵੀਕ੍ਰਿਤ ਫਾਰਮੂਲਾ ਦੇ ਅਨੁਸਾਰ ਹੈ।