ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ ਨੇ ਕੰਮ ਕਰਨਾ ਸ਼ੁਰੂ ਕੀਤਾ
ਮਰੀਜ਼ਾਂ ਨੂੰ ਪਲੇਟਲੈਟਸ ਚੜ੍ਹਾਉਣ ਲਈ ਹੁਣ ਸਿਰਫ਼ 2000 ਰੁਪਏ ਖ਼ਰਚ ਕਰਨੇ ਪੈਣਗੇ
ਇਸ ਤੋਂ ਪਹਿਲਾਂ ਨਿੱਜੀ ਹਸਪਤਾਲਾਂ ਵਿੱਚ ਖ਼ਰਚ ਕਰਨੀ ਪੈਂਦੀ ਸੀ ਭਾਰੀ ਰਕਮ
ਗੁਰਦਾਸਪੁਰ, 05 ਅਪ੍ਰੈਲ (ਸੋਨੂੰ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਾਸੀਆਂ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਰਾਹਤ ਮਿਲੀ ਹੈ। ਹੁਣ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਭਾਰੀ ਰਕਮ ਖ਼ਰਚ ਕਰਕੇ ਪਲੇਟਲੈਟ ਨਹੀਂ ਚੜ੍ਹਵਾਉਣੇ ਪੈਣਗੇ ਬਲਕਿ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਸਿਰਫ਼ 2000 ਰੁਪਏ ਖ਼ਰਚ ਕਰਕੇ ਮਰੀਜ਼ ਪਲੇਟਲੈਟ ਚੜ੍ਹਵਾ ਸਕਣਗੇ।
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ (ਐੱਸ.ਡੀ.ਪੀ.ਸੀ.) ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਦਾ ਉਦਘਾਟਨ ਅੱਜ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ। ਇਸ ਮਸ਼ੀਨ ਨਾਲ ਨਾ ਸਿਰਫ਼ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਫ਼ਾਇਦਾ ਹੋਵੇਗਾ, ਸਗੋਂ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਮਰੀਜ਼ਾਂ ਨੂੰ ਵੀ ਪਲੇਟਲੈਟ ਸਰਕਾਰੀ ਹਸਪਤਾਲ ਦੀ ਕੀਮਤ ‘ਤੇ ਹੀ ਮਿਲਣਗੇ।
ਐਫਰੇਸਿਸ ਮਸ਼ੀਨ ਦਾ ਉਦਘਾਟਨ ਕਰਨ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜੋ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾ ਰਹੇ ਹਨ ਉਸੇ ਲੜੀ ਤਹਿਤ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਪਲੇਟਲੈਟਸ ਚੜ੍ਹਾਉਣ ਵਾਲੀ ਅਪਹੈਰਸਿਸ ਮਸ਼ੀਨ ਨੂੰ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਸ਼ੁਰੂ ਹੋਈ ਇਹ ਮਸ਼ੀਨ ਜ਼ਿਲ੍ਹੇ ਵਿੱਚ ਕਿਸੇ ਹੋਰ ਹਸਪਤਾਲ ਵਿੱਚ ਉਪਲਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਮਰੀਜ਼ ਜੋ ਪਲੇਟਲੈਟਸ ਦੀ ਘਾਟ ਦਾ ਸਾਹਮਣਾ ਕਰ ਰਹੇ ਸਨ, ਉਨ੍ਹਾਂ ਨੂੰ ਪ੍ਰਾਈਵੇਟ ਬਲੱਡ ਬੈਂਕਾਂ ਤੋਂ �