ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਣੀਆ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

पंजाब शिक्षा

ਸਿੱਖਿਆ ਕ੍ਰਾਂਤੀ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਣੀਆ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਲਈ ਬਜਟ ਦਾ ਵੱਡਾ ਹਿੱਸਾ ਸਿੱਖਿਆ ’ਤੇ ਖ਼ਰਚ ਕਰੇਗੀ ਪੰਜਾਬ ਸਰਕਾਰ – ਸੇਖਵਾਂ

ਧਾਰੀਵਾਲ/ਗੁਰਦਾਸਪੁਰ, 9 ਅਪ੍ਰੈਲ (ਸੋਨੂੰ ਸਮਿਆਲ਼) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਣੀਆ (ਧਾਰੀਵਾਲ) ਵਿਖੇ ਸਕੂਲ ਦੀ ਨਵੀਂ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ, ਵਿਦਿਆਰਥੀਆਂ ਦੇ ਮਾਪੇ, ਆਮ ਆਦਮੀ ਪਾਰਟੀ ਦੇ ਸਥਾਨਿਕ ਆਗੂ ਅਤੇ ਇਲਾਵਾ ਵਾਸੀ ਹਾਜ਼ਰ ਸਨ।

ਇਸ ਮੌਕੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੋਚ ਹੈ ਕਿ ਦੇਸ਼ ਦਾ ਸਰਬਪੱਖੀ ਵਿਕਾਸ ਕਰਨ ਲਈ ਸਾਨੂੰ ਪਹਿਲਾਂ ਆਪਣੇ ਬੱਚਿਆਂ ਦਾ ਬਿਹਤਰ ਭਵਿੱਖ ਬਣਾਉਣਾ ਚਾਹੀਦਾ ਹੈ। ਇਸ ਸੁਪਨੇ ਨੂੰ ਸਾਕਾਰ ਕਰਨ ਲਈ, ਬੱਚਿਆਂ ਦੇ ਭਵਿੱਖ ਨੂੰ ਸੇਧ ਦੇਣ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਬਹੁਤ ਸੁਧਾਰ ਕੀਤਾ ਗਿਆ ਹੈ। ਚੇਅਰਮੈਨ ਸੇਖਵਾਂ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ। ਸਰਕਾਰੀ ਸਕੂਲਾਂ ਦੀਆਂ ਚਾਰਦੀਵਾਰੀਆਂ ਦਾ ਨਿਰਮਾਣ 98 ਪ੍ਰਤੀਸ਼ਤ ਤੱਕ ਪੂਰਾ ਹੋ ਗਿਆ ਹੈ ਅਤੇ ਸਕੂਲਾਂ ਦੀ ਸੁਰੱਖਿਆ ਲਈ 1177 ਚੌਕੀਦਾਰ ਭਰਤੀ ਕੀਤੇ ਗਏ ਹਨ। ਇਸ ਤੋਂ ਇਲਾਵਾ 1809 ਕੈਂਪਸ ਮੈਨੇਜਰ ਭਰਤੀ ਕੀਤੇ ਗਏ ਹਨ, 6200 ਨਵੇਂ ਕਮਰੇ ਬਣਾਏ ਗਏ ਹਨ, ਅਤੇ 4700 ਕਲਾਸ-ਰੂਮਾਂ ਦਾ ਨਵੀਨੀਕਰਨ ਕੀਤਾ ਗਿਆ ਹੈ।

ਚੇਅਰਮੈਨ ਸੇਖਵਾਂ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸੁਧਰੇ ਹੋਏ ਬੁਨਿਆਦੀ ਢਾਂਚੇ ਕਾਰਨ ਪ੍ਰਾਈਵੇਟ ਸਕੂਲਾਂ ਦੇ 9000 ਬੱਚਿਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਚੰਦਰਯਾਨ ਦੇਖਣ ਲਈ ਇਸਰੋ ਵੀ ਗਏ ਸਨ, ਜੋ ਕਿ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਹੁਣ 92 ਪ੍ਰਤੀਸ਼ਤ ਹੈ, ਜਿਸ ਨੂੰ ਜਲਦੀ ਹੀ 100 ਪ੍ਰਤੀਸ਼ਤ ਤੱਕ ਪਹੁੰਚਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਹੋਰ ਬਿਹਤਰ ਸਿਖਲਾਈ ਪ੍ਰਾਪਤ ਕਰਨ ਲਈ ਸਿੰਗਾਪੁਰ ਅਤੇ ਫਿਨਲੈਂਡ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 12316 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਨਿਯਮਤ ਕੀਤਾ ਹੈ ਅਤੇ 10487 ਨਵੇਂ ਅਧਿਆਪਕ ਭਰਤੀ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਕੂਲਾਂ ਵਿੱਚ 1239 ਗੈਰ-ਅਧਿਆਪਨ ਸਟਾਫ਼ ਵੀ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਬਜਟ ਦਾ ਵੱਡਾ ਹਿੱਸਾ ਸਿੱਖਿਆ ਖੇਤਰ ’ਤੇ ਖ਼ਰਚ ਕੀਤਾ ਜਾਵੇਗਾ।

Leave a Reply

Your email address will not be published. Required fields are marked *