ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਜਿਲ੍ਹਾ ਪਠਾਨਕੋਟ ਵਿਖੇ ਮਨਾਇਆ ਜਾਵੇਗਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜਯੰਤੀ ਨੂੰ ਸਮਰਪਿਤ ਜਿਲ੍ਹਾ ਪੱਧਰੀ ਸਮਾਗਮ
ਪਠਾਨਕੋਟ 11 ਅਪ੍ਰੈਲ ( ਸੋਨੂੰ ਸਮਿਆਲ ) ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜਯੰਤੀ ਨੂੰ ਸਮਰਪਿਤ ਜਿਲ੍ਹਾ ਪੱਧਰੀ ਸਮਾਗਮ 14 ਅਪ੍ਰੈਲ 2025 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਜਿਲ੍ਹਾ ਪਠਾਨਕੋਟ ਵਿਖੇ ਮਨਾਇਆ ਜਾ ਰਿਹਾ ਹੈ। ਜਿਲ੍ਹਾ ਪੱਧਰੀ ਸਮਾਰੋਹ ਦੋਰਾਨ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਬਤੋਰ ਮੁੱਖ ਮਹਿਮਾਨ ਵਜੋਂ ਸਾਮਲ ਹੋਣਗੇ। ਇਹ ਪ੍ਰਗਟਾਵਾ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਮੀਟਿੰਗ ਦੋਰਾਨ ਕੀਤਾ ਗਿਆ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਦੀਪ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਜਤਿੰਦਰ ਸਿੰਘ ਐਸ.ਪੀ. ਪਠਾਨਕੋਟ, ਜਸਬੀਰ ਕੌਰ ਬੀ.ਡੀ.ਪੀ.ਓ. ਸੁਜਾਨਪੁਰ, ਡਾ. ਸੁਨੀਲ ਚੰਦ ਐਸ.ਐਮ. ਓ. ਪਠਾਨਕੋਟ,ਡਾ. ਸੁਨੀਤਾ ਦਫਤਰ ਸਿਵਲ ਸਰਜਨ ਪਠਾਨਕੋਟ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਸਮਾਰੋਹ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਦੇ ਲਈ ਮਾਨਯੋਗ ਡਿਪਟੀ ਕਮਿਸਨਰ ਪਠਾਨਕੋਟ ਸ੍ਰੀ ਆਦਿੱਤਿਆ ਉੱਪਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸਮਾਰੋਹ ਦੋਰਾਨ ਜਿਸ ਅਧਿਕਾਰੀ ਨੂੰ ਜੋ ਜਿਮੇ੍ਹਦਾਰੀ ਦਿੱਤੀ ਗਈ ਹੈ ਪੂਰੀ ਜਿਮ੍ਹੇਦਾਰੀ ਦੇ ਨਾਲ ਅਪਣੀ ਡਿਊਟੀ ਦਿੱਤੀ ਜਾਵੇਗੀ।
—