25000 ਰੁਪਏ ਰਿਸ਼ਵਤ ਲੈਂਦਿਆਂ SHO ਨੂੰ ਰੰਗੇ ਹੱਥੀਂ ਗ੍ਰਿਫ਼ਤਾਰ – ਇੱਕ ਲੱਖ ਰੁਪਏ ਮੰਗੀ ਸੀ ਰਿਸ਼ਵਤ
“ਚੰਡੀਗੜ੍ਹ 12 ਅਪ੍ਰੈਲ , 2025
Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਜ਼ਿਲ੍ਹਾ Ferozepur ਦੇ ਮਮਦੋਟ ਥਾਣੇ ਵਿਖੇ ਐਸਐਚਓ ਵਜੋਂ ਤਾਇਨਾਤ ਇੰਸਪੈਕਟਰ Abhinav Chauhan ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ Vigilance Bureau ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ Vigilance Bureau ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਹੈ ਕਿ ਪੁਲਿਸ ਮੁਲਾਜ਼ਮ ਨੇ ਇੱਕ ਆਮ ਝਗੜੇ ਦੇ ਨਿਪਟਾਰੇ ਲਈ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਪਰ ਉਹ ਇਹ ਰਿਸ਼ਵਤ ਦੇਣ ਲਈ ਤਿਆਰ ਨਹੀਂ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਫਲਾਇੰਗ ਸਕੁਐਡ-1, ਪੰਜਾਬ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧ ਵਿੱਚ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਪੰਜਾਬ ਦੇ ਥਾਣੇ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।”