ਖਾਲਸਾ ਸਥਾਪਨਾ ਦਿਵਸ ਮੌਕੇ ਭਾਜਪਾ ਨੈਸ਼ਨਲ ਜਨਰਲ ਸਕੱਤਰ ਤਰੁਣ ਚੁੰਘ ਗੁਰਦੁਆਰਾ ਸ੍ਰੀ ਰਕਾਬਗੰਜ ਵਿਖੇ ਹੋਏ ਨਤਮਸਤਕ
ਨਵੀਂ ਦਿੱਲੀ, 13 ਅਪ੍ਰੈਲ :
ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਮੌਕੇ ਭਾਰਤੀ ਜਨਤਾ ਪਾਰਟੀ ਦੇ ਨੈਸ਼ਨਲ ਜਨਰਲ ਸਕੱਤਰ ਤਰੁੱਣ ਚੁੱਘ ਅੱਜ ਗੁਰਦੁਆਰਾ ਸ੍ਰੀ ਰਕਾਬਗੰਜ ਦਿੱਲੀ ਵਿਖੇ ਨਤਮਸਤਕ ਹੋਏ। ਸ੍ਰੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਵਹਿਗੁਰੂ ਅੱਗੇ ਸਭ ਦੇ ਭਲੇ ਦੀ ਅਰਦਾਸ਼ ਕੀਤੀ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਮੂਹ ਸਿੱਖ ਕੌਮ ਅਤੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਬੋਲਦੇ ਹੋਏ ਕਿਹਾ ਕਿ ਅੱਜ ਦੇ ਦਿਨ 326 ਸਾਲ ਪਹਿਲਾਂ ਸ੍ਰੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਦੀ ਸਥਾਪਨਾ ਕੀਤੀ ਗਈ ਸੀ। ਸਿੱਖ ਕੌਮ ਹਮੇਸ਼ਾ ਉਚ ਨੀਮ ਮੁਕਤ, ਭੇਦਭਾਵ ਮੁਕਤ ਵਾਲੀ ਕੌਮ ਹੈ। ਇਹ ਹਮੇਸ਼ਾ ਅੱਤਿਆਚਾਰ ਦੇ ਖਤਮਾ ਕਰਨ ਲਈ ਲੜਦੇ ਰਹੇ ਅਤੇ ਦੇਸ਼ ਦੀ ਸੁਰੱਖਿਆ ਲਈ ਅੱਗੇ ਵਧਕੇ ਲੜਦੇ ਰਹੇ ਹਨ। ਉਨ੍ਹਾਂ ਕਿਹਾ ਕਿ ਗਰੀਬਾਂ ਦੀ ਸੇਵਾ ਕਰਨ ਵਾਲਿਆਂ ਦੀ ਇਹ ਖੁਸ਼ਬੂ ਅੱਜ ਪੂਰੇ ਵਿਸ਼ਵ ਵਿੱਚ ਫੈਲ੍ਹੀ ਹੋਈ ਹੈ।
ਉਨ੍ਹਾਂ ਕਿਹਾ ਕਿ ਮੈਂ ਗੁਰੂ ਘਰ ਵਿੱਚ ਇਹ ਅਰਦਾਸ਼ ਕੀਤੀ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਦੀ ਚਮਕ ਪੂਰੇ ਵਿਸ਼ਵ ਵਿੱਚ ਹੋਰ ਵਧੇ।
