ਚੇਅਰਮੈਨ ਰਮਨ ਬਹਿਲ ਨੇ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਨਾਲ ਸਿੱਖਿਆ ਖੇਤਰ ਵਿੱਚ ਇੱਕ ਸੁਨਹਿਰੀ ਯੁੱਗ ਸ਼ੁਰੂਆਤ ਹੋਈ – ਰਮਨ ਬਹਿਲ
ਵਿਰੋਧੀ ਪਾਰਟੀਆਂ ਦੇ ਆਗੂ ਸਿੱਖਿਆ ਕ੍ਰਾਂਤੀ ਦਾ ਵਿਰੋਧ ਕਰਕੇ ਆਮ ਘਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਕਰ ਰਹੇ ਹਨ ਵਿਰੋਧ – ਬਹਿਲ
ਗੁਰਦਾਸਪੁਰ, 17 ਅਪ੍ਰੈਲ ( ਸੋਨੂੰ ਸਮਿਆਲ ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਲਿਆਂਦੇ ਗਏ ਹਨ ਓਥੇ ਇਸ ਨਾਲ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਵਿੱਚ ਵੀ ਵਾਧਾ ਹੋਇਆ ਹੈ। ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਨਾਲ ਸਿੱਖਿਆ ਖੇਤਰ ਵਿੱਚ ਇੱਕ ਸੁਨਹਿਰੀ ਯੁੱਗ ਸ਼ੁਰੂਆਤ ਹੋਈ ਹੈ।
ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਕੂਲ ਆਫ਼ ਐਮੀਨੈਂਸ, ਗੁਰਦਾਸਪੁਰ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਨਵੇਂ ਬਣੇ ਸਮਾਰਟ ਕਲਾਸ ਰੂਮ ਅਤੇ ਮੈਨੇਜਮੈਂਟ ਲੈਬ ਦਾ ਉਦਘਾਟਨ ਕਰਨ ਮੌਕੇ ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਸ਼ਰਮਾ, ਪ੍ਰਿੰਸੀਪਲ ਅਨਿਲ ਭੱਲਾ, ਆਮ ਆਦਮੀ ਪਾਰਟੀ ਦੇ ਸਿੱਖਿਆ ਕੋਆਰਡੀਨੇਟਰ ਅਸ਼ਵਨੀ ਕੁਮਾਰ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅ