36.99 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਿਹੈ ਗੁਰੂ ਨਾਨਕਪੁਰਾ ਫਲਾਈਓਵਰ: ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ
ਜਲੰਧਰ, 7 ਮਈ :(ਮਨਦੀਪ ਕੌਰ)
ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜਲੰਧਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਪੁਰਾ ਫਲਾਈਓਵਰ ਦੇ ਰੂਪ ਵਿੱਚ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫਾ ਮਿਲਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 36.99 ਲੱਖ ਰੁਪਏ ਦੀ ਲਾਗਤ ਨਾਲ ਇਹ ਫਲਾਈਓਵਰ ਬਣੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਟਰੈਫਿਕ ਸਮੱਸਿਆ ਤੋਂ ਨਿਜ਼ਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸ਼ਹਿਰ ਦੇ ਰੁਕੇ ਹੋਏ ਵਿਕਾਸ ਕਾਰਜਾਂ ਵਿਚ ਤੇਜ਼ੀ ਆਈ ਹੈ। ਉਨ੍ਹਾਂ ਕਿਹਾ ਕਿ ਜਿਸ ਭਰੋਸੇ ਨਾਲ ਸਰਕਾਰ ਨੇ ਉਨ੍ਹਾਂ ਨੂੰ ਕੁਰਸੀ ‘ਤੇ ਬਿਠਾਇਆ ਸੀ, ਉਸੇ ਭਰੋਸੇ ਨਾਲ ਉਹ ਸ਼ਹਿਰ ਦੇ ਵੱਡੇ-ਵੱਡੇ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ ਕੁਝ ਮਹੀਨਿਆਂ ਦੌਰਾਨ ਯੋਜਨਾ ਕਮੇਟੀ ਵੱਲੋਂ ਸ਼ਹਿਰ ਵਾਸੀਆਂ ਲਈ ਕਈ ਭਲਾਈ ਸਕੀਮਾਂ ਤਿਆਰ ਕੀਤੀਆਂ ਗਈਆਂ ਹਨ। ਇਸ ਨਾਲ ਸ਼ਹਿਰ ਵਾਸੀਆਂ ਨੂੰ ਹੋਰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਲਈ ਭਲਾਈ ਸਕੀਮਾਂ ਲਿਆਉਣ ਲਈ ਵਚਨਬੱਧ ਹੈ।