ਪੰਜਾਬ ਸਰਕਾਰ ਵਲੋਂ ਮੱਕੀ ਦੀ ਦਾਣਾ-ਦਾਣਾ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦਿਆ ਜਾਵੇਗਾ

पंजाब

ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੁੰ ਮਿਲਣਗੇ ਪ੍ਰਤੀ ਹੈਕਟੇਅਰ 17500/- ਰੁਪਏ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਵਲੋਂ ਮੱਕੀ ਦੀ ਦਾਣਾ-ਦਾਣਾ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦਿਆ ਜਾਵੇਗਾ

ਬਟਾਲਾ, 14 ਮਈ ( ਸੋਨੂੰ , ਰਵਿੰਦਰ ) ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2500 ਹੈਕਟੇਅਰ ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾਵੇਗੀ । ਇਸ ਬਾਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਝੋਨੇ ਦੀ ਕਾਸ਼ਤ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ, ਜਿਸ ਕਾਰਨ ਭਵਿੱਖ ਵਿਚ ਖੇਤੀ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਭਵਿੱਖ ਦੀ ਖੇਤੀ ਨੂੰ ਟਿਕਾਊ ਬਣਾਉਣ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਗੁਰਦਾਸਪੁਰ ਵਿੱਚ 2500 ਹੈਕਟੇਅਰ ਰਕਬਾ ਝੋਨੇ ਦੀ ਖੇਤੀ ਹੇਠੋਂ ਕਢ ਕੇ ਮੱਕੀ ਦੀ ਕਾਸ਼ਤ ਹੇਠਾਂ ਲਿਆਉਣ ਲਈ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।

ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਜੋਂ ਕਿਸਾਨ ਝੋਨੇ ਦੀ ਖੇਤੀ ਕਰਨ ਦੀ ਬਜਾਏ ਸਾਉਣੀ ਰੁੱਤ ਵਾਲੀ ਮੱਕੀ ਦੀ ਕਾਸ਼ਤ ਕਰੇਗਾ, ਉਨਾਂ ਨੁੰ ਪ੍ਰਤੀ ਹੈਕ 17500/- ਰੁਪਏ ਬਤੌਰ ਪ੍ਰੋਤਸਾਹਨ ਰਾਸ਼ੀ ਵਜੋਂ ਸਿੱਧੇ ਬੈਂਕ ਖਾਤਿਆਂ ਵਿਚ ਦਿੱਤੇ ਜਾਣਗੇ । ਉਨਾਂ ਨੁੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੱਕੀ ਦੀ ਖਰੀਦ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੱਕੀ ਦੀ ਖਰੀਦ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਮੱਕੀ ਦੀ ਖਰੀਦ ਘੱਟੋ ਘੱਟ ਸਮਰਥਨ ਮੁੱਲ ਤੇ ਕਰਨ ਨੂੰ ਯਕੀਨੀ ਬਣਾਏਗੀ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਕਿਸਾਨਾਂ ਅਤੇ ਖ਼ੇਤੀਬਾੜੀ ਅਧਿਕਾਰੀਆਂ ਵਿਚ ਤਾਲਮੇਲ ਵਧਾਉਣ ਲਈ ਪਿੰਡਾਂ ਦੇ 25 ਅਗਾਂਹਵਧੂ ਨੌਜਵਾਨ ਬਤੌਰ ਕਿਸਾਨ ਮਿੱਤਰ ਨਿਯੁਕਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਦੇਸ਼ ਵਿਚ ਇਥਾਨੋਲ ਦੀ ਮੰਗ ਦਿਨੋ ਦਿਨ ਵਧ ਰਹੀ ਹੈ ਅਤੇ ਏਥਾਨੋਲ ਮੱਕੀ ਜਾਂ ਚੌਲਾ ਦੇ ਟੋਟੇ ਤੋਂ ਹੀ ਬਣਾਇਆ ਜਾਂਦਾ ਹੈ। ਉਨਾਂ ਦੱਸਿਆ ਕਿ ਭਾਰਤ ਵਿਚ ਵੀ ਪੈਟਰੋਲ ਵਿਚ 20 ਫੀਸਦੀ ਏਥਾਨੋਲ ਮਿਲਾ ਕੇ ਗੱਡੀਆਂ ਵਿਚ ਵਰਤਣਾ ਲਾਜ਼ਮੀ ਕਰ ਦਿੱਤਾ ਹੈ। ਇਸ ਲਈ ਮੱਕੀ ਦੀ ਮੰਗ ਨੂੰ ਪੂਰਿਆਂ ਕਰਨ ਲਈ ਮੱਕੀ ਹੇਠ ਰਕਬਾ ਵਧਾਉਣ ਦੀ ਜ਼ਰੂਰਤ ਹੈ।

ਉਨਾਂ ਦਸਿਆ ਕਿ ਕਿਸਾਨਾਂ ਨੁੰ ਮੱਕੀ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਨੂੰ ਪਿੰਡ ਪੱਧਰ ਤੇ ਸਿਖਲਾਈ ਕੈਂਪ ਲਗਾਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

————————

Leave a Reply

Your email address will not be published. Required fields are marked *