ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ- ਸ਼ਮਸ਼ੇਰ ਸਿੰਘ

पंजाब

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ- ਸ਼ਮਸ਼ੇਰ ਸਿੰਘ
ਦੀਨਾਨਗਰ ਦੇ ਪਿੰਡਾਂ ਅੱਲ੍ਹੜਪਿੰਡੀ, ਬਾਊਪੁਰ ਆਫਗਾਨਾਂ ਅਤੇ ਆਦੀਆਂ ਤੋਂ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ
(ਸੋਨੂੰ)
ਦੀਨਾਨਗਰ/ਦੋਰਾਂਗਲਾ- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਲੜੀ ਜਾ ਰਹੀ ਲੜਾਈ ਨੂੰ ਅਗਲੇ ਪੜਾਅ ਤਹਿਤ ਪਿੰਡ ਪੱਧਰ ਤੇ ਪਹੁੰਚਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਦੀਨਾਨਗਰ ਵਿਧਾਨਸਭਾ ਹਲਕੇ ਅੰਦਰ ਹਲਕਾ ਇੰਚਾਰਜ ਸ਼ਮਸੇਰ ਸਿੰਘ ਵੱਲੋਂ ਹਲਕੇ ਦੇ ਪਿੰਡਾਂ ਅੱਲ੍ਹੜਪਿੰਡੀ, ਬਾਊਪੁਰ ਅਫਗਾਨਾਂ ਅਤੇ ਆਦੀਆਂ ਤੋਂ ਕੀਤੀ ਗਈ। ਇਸ ਮੌਕੇ ਤੇ ਨਾਇਬ ਤਹਿਸੀਲਦਾਰ ਸੁਰਿੰਦਰ ਪਾਲ, ਬੀਡੀਪੀਓ ਦਿਲਬਾਗ ਸਿੰਘ, ਐਸਐਚਓ ਦਵਿੰਦਰ ਸਿੰਘ, ਐਸਐਮਓ ਕਲਾਨੌਰ ਰਮੇਸ਼ ਕੁਮਾਰ ਅਤੇ ਹਲਕਾ ਕੋਆਡੀਨੇਟਰ ਕਾਰਤਿਕ ਦੋਆਬਾ ਵੀ ਉਹਨਾਂ ਦੇ ਨਾਲ ਮੌਜੂਦ ਸਨ।
ਉਕਤ ਪਿੰਡਾਂ ਅੰਦਰ ਰੱਖਿਆ ਕਮੇਟੀਆਂ ਅਤੇ ਆਮ ਲੋਕਾਂ ਨੂੰ ਜਾਗਰੁਕ ਕਰਨ ਦੇ ਮੰਤਵ ਨਾਲ ਕੀਤੀਆਂ ਗਈਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ ਲੜੀ ਜਾ ਰਹੀ ਫੈਸਲਾਕੁੰਨ ਲੜਾਈ ਨੂੰ ਲੋਕਾਂ ਦੇ ਸਹਿਯੋਗ ਦੇ ਬਿਨਾਂ ਅੰਜਾਮ ਤੱਕ ਨਹੀਂ ਪਹੁੰਚਾਇਆ ਜਾ ਸਕਦਾ। ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਪਿੰਡਾਂ ਅੰਦਰ ਨਸ਼ਾ ਮੁਕਤੀ ਯਾਤਰਾ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਹ ਯਾਤਰਾ ਇਕ ਤਗੜੀ ਲੋਕ ਲਹਿਰ ਵਜੋਂ ਉਭਰੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ ਇਕ ਉਦੇਸ਼ ਹੈ ਹਰ ਪਿੰਡ, ਹਰ ਘਰ ਨੂੰ ਨਸ਼ਾ ਮੁਕਤ ਕਰਨਾ ਹੈ ਅਤੇ ਮੁਹਿੰਮ ਦੇ ਬਹੁਤ ਹੀ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਸੀ ਛੱਡੀ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿੱਚੋਂ ਨਸ਼ਾ ਖਤਮ ਕਰਕੇ ਹੀ ਦਮ ਲਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਆਪਣੇ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣਾ ਫਰਜ਼ ਜ਼ਰੂਰ ਨਿਭਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਸਾਥ ਦੇਣ ਦੀ ਸਹੁੰ ਵੀ ਚੁਕਾਈ। ਇਸ ਮੌਕੇ ਤੇ ਹੋਰਨਾਂ ਦੇ ਇਲਾਵਾ ਪੰਚਾਇਤ ਸਕੱਤਰ ਅਵਤਾਰ ਸਿੰਘ, ਬਲਾਕ ਪ੍ਰਧਾਨ ਰਜਿੰਦਰ ਸਿੰਘ ਆਲੀਨੰਗਲ, ਸਰਪੰਚ ਹਰਜੀਤ ਸਿੰਘ ਅੱਲ੍ਹੜਪਿੰਡੀ, ਸਰਪੰਚ ਸੰਜੂ ਠਾਕੁਰ, ਸਰਪੰਚ ਗੌਰਵ ਠਾਕੁਰ, ਸਰਪੰਚ ਕਮਲ ਆਦੀਆਂ, ਰਜਿੰਦਰ ਸਿੰਘ, ਕਰਨੈਲ ਸਿੰਘ ਬਾਊਪੁਰ ਅਫਗਾਨਾਂ ਅਤੇ ਅਜੈਬ ਸਿੰਘ ਨੌਸ਼ਿਹਰੀ ਵੀ ਹਾਜਰ ਸਨ।
ਫੋਟੋ-ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡ ਦੇ ਲੋਕਾਂ ਨੂੰ ਸਹੁੰ ਚੁਕਵਾਉਂਦੇ ਹੋਏ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ।

Leave a Reply

Your email address will not be published. Required fields are marked *