ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ 28 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ

पंजाब

ਗੁਰਦਾਸਪੁਰ

ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ 28 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ

ਡਿਪਟੀ ਕਮਿਸ਼ਨਰ, ਦਲਵਿੰਦਰਜੀਤ ਸਿੰਘ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ

ਗੁਰਦਾਸਪੁਰ, 23 ਮਈ (Sonu.Ravinder ) – ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵਲੋਂ 28 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਦਲਵਿੰਦਰਜੀਤ ਸਿੰਘ ਵਲੋਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ ਗਈ। ਇਸ ਮੌਕੇ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ, ਐਸਡੀਐਮ ਜਸਪਿੰਦਰ ਸਿੰਘ, ਐਸ.ਡੀ.ਐਮ ਜਯੋਤਸਨਾ ਸਿੰਘ, ਐਸ.ਡੀ.ਐਮ ਗੁਰਦਾਸਪੁਰ, ਆਦਿੱਤਿਆ ਸਹਾਇਕ ਕਮਿਸ਼ਨਰ,ਐਸ.ਪੀ (ਐੱਚ) ਜੁਗਰਾਜ ਸਿੰਘ, ਐਸ.ਪੀ (ਡੀ) ਗੁਰਪ੍ਰਤਾਪ ਸਿੰਘ ਸਹੋਤਾ ਮੋਜੂਦ ਸਨ।

ਪੰਚਾਇਤ ਭਵਨ ਗੁਰਦਾਸਪੁਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਪੀ.ਡਬਲਿਊ.ਡੀ. ਸੀਵਰੇਜ ਬੋਰਡ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਕਾਰਪੋਰੇਸ਼ਨ , ਪਾਵਰਕਾਮ ਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦੇ ਉਦਘਾਟਨ ਨੂੰ ਮੁੱਖ ਰੱਖਦਿਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇ ਕੇ ਮੁਕੰਮਲ ਕਰ ਲੈਣ। ਉਨਾਂ ਅਧਿਕਾਰੀਆਂ ਨੂੰ ਕੰਪਲੈਕਸ ਦੀ ਸਾਫ-ਸਫਾਈ ਤੇ ਫਰਨੀਚਰ ਆਦਿ ਸਬੰਧੀ ਵਿਸ਼ੇਸ ਤਵੱਜੋਂ ਦੇ ਕੇ ਤਿਆਰੀਆਂ ਕਰਨ ਲਈ ਕਿਹਾ।

ਇਸ ਮੌਕੇ ਅਰਜਨ ਸਿੰਘ ਗਰੇਵਾਲ ਤਹਿਸਲੀਦਾਰ ਬਟਾਲਾ, ਜਸਪ੍ਰੀਤ ਸਿੰਘ ਐਕਸੀਅਨ ਪੀ.ਡਬਲਿਊ.ਡੀ, ਨਿਰਮਲ ਸਿੰਘ ਐਸ.ਡੀ.ਓ, ਨੀਰਜ ਸ਼ਰਮਾ ਫਾਇਰ ਬਿ੍ਰਗੇਡ ਅਫਸਰ, ਇੰਜ. ਰੋਹਿਤ ਉੱਪਲ ਐਸ.ਡੀ.ਓ ਕਾਰਪੋਰੇਸ਼ਨ ਅਤੇ ਪਰਮਪਾਲ ਸਿੰਘ ਡੀ.ਐਸ.ਐਮ, ਫਰਦ ਕੇਂਦਰ ਆਦਿ ਮੋਜੂਦ ਸਨ।

Leave a Reply

Your email address will not be published. Required fields are marked *