ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ
ਗੁਰਦਾਸਪੁਰ, 06 ਜੂਨ (Sonu.Ravinder) – ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ, ਪਸੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਸ. ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋਂ ਗੁਰਦਾਸਪੁਰ ਦੇ ਮੁਹੱਲਾ ਕ੍ਰਿਸ਼ਨਾ ਨਗਰ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਘਰਾਂ ਵਿੱਚ ਵਰਤੇ ਜਾਂਦੇ ਦੁੱਧ ਦੀ ਕੁਆਲਿਟੀ ਪ੍ਰਤੀ ਜਾਗਰੂਕਤਾ ਲਿਆਉਣ ਲਈ ਮੁਫ਼ਤ ਦੁੱਧ ਪਰਖ ਕੀਤੀ ਗਈ। ਇਸ ਕੈਂਪ ਵਿੱਚ ਕੁੱਲ 20 ਸੈਂਪਲ ਲਏ ਗਏ ਜਿਨ੍ਹਾਂ ਵਿੱਚੋਂ 08 ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ ਅਤੇ 12 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ। ਇਹਨਾਂ ਸੈਂਪਲਾਂ ਵਿੱਚ ਕੋਈ ਵੀ ਹਾਨੀਕਾਰਕ ਪਦਾਰਥ ਨਹੀਂ ਪਾਇਆ ਗਿਆ।
ਇਸ ਕੈਂਪ ਦੇ ਸੈਂਪਲ ਡੇਅਰੀ ਇੰਸਪੈਕਟਰ ਸ਼੍ਰੀ ਬਰਜਿੰਦਰ ਸਿੰਘ, ਡੇਅਰੀ ਇੰਸਪੈਕਟਰ ਮਿਸ ਅਨੂੰ ਅਤੇ ਅਨਾਮਿਕਾ ਸ਼ਰਮਾ ਨੇ ਟੈੱਸਟ ਕੀਤੇ। ਵਿਭਾਗੀ ਟੀਮ ਵੱਲੋਂ ਕਾਲੋਨੀ ਨਿਵਾਸੀਆਂ ਨੂੰ ਚੰਗੀ ਕੁਆਲਿਟੀ ਵਾਲਾ ਦੁੱਧ ਵਰਤਣ ਲਈ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਤੇ ਮੋਨੂੰ, ਕਵਿਤਾ ਅਤੇ ਰਾਜਬੀਰ ਸਿੰਘ ਆਦਿ ਮੌਜੂਦ ਸਨ |