ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਿਆਂ ਖਿਲਾਫ ਸ਼ਿਕੰਜਾ ਕੱਸਿਆ: 28.05 ਗ੍ਰਾਮ ਹੈਰੋਇਨ ਸਮੇਤ 07 ਮੁਲਜ਼ਮ ਗ੍ਰਿਫਤਾਰ।
ਜਲੰਧਰ 05 ਸਤੰਬਰ 2025: ਮਨਦੀਪ ਕੌਰ
ਨਸ਼ਿਆਂ ਪ੍ਰਤੀ ਆਪਣੀ ਜ਼ੀਰੋ ਟੌਲਰੈਂਸ ਨੀਤੀ ਤਹਿਤ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਨਸ਼ਿਆ ਖਿਲਾਫ ਸਖ਼ਤ ਕਾਰਵਾਈਆਂ ਕੀਤੀਆ ਗਈਆਂ। ਇਹਨਾਂ ਕਾਰਵਾਈਆਂ ਵਿੱਚ, ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ 07 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੁੱਲ 28.05 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।
ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਆਈ.ਪੀ.ਐੱਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹਿਰ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀਆਂ ਕੀਤੀਆ ਗਈਆਂ। ਇਨ੍ਹਾਂ ਯਤਨਾਂ ਕਾਰਨ 07 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿਰੁੱਧ ਐੱਨ.ਡੀ.ਪੀ.ਐੱਸ ਐਕਟ ਤਹਿਤ 6 ਮੁੱਕਦਮੇ ਦਰਜ ਕੀਤੇ ਗਏ। ਗ੍ਰਿਫ਼ਤਾਰੀਆਂ ਦੌਰਾਨ ਹੋਈਆਂ ਬ੍ਰਾਮਦਗੀਆਂ ਵਿੱਚ 28.05 ਗ੍ਰਾਮ ਹੈਰੋਇਨ ਬ੍ਰਾਮਦ ਹੈ।
ਉਹਨਾਂ ਨੇ ਅੱਗੇ ਦੱਸਿਆ ਕਿ ਨਸ਼ਿਆ ਦੀ ਸਪਲਾਈ ਰੋਕਣ ਤੇ ਨਾਲ ਨਾਲ ਨਸ਼ਿਆ ਦੀ ਦਲ-ਦਲ ਵਿੱਚ ਫਸੇ 12 ਵਿਆਕਤੀਆਂ ਦੇ ਮੁੜ ਪੁਨਰਵਾਸ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਇਹਨਾਂ ਵਿਅਕਤੀਆਂ ਨੂੰ ਨਸ਼ਾ ਛੁਡਾਓ ਕੇਂਦਰਾ ਵਿੱਚ ਦਾਖਲ ਕਰਵਾਇਆ ਗਿਆ।
ਸੀਪੀ ਜਲੰਧਰ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖਤਮ ਕਰਨ ਲਈ ਹੋਰ ਵੀ ਸਖ਼ਤ ਕਦਮ ਚੁੱਕੇ ਜਾਣਗੇ।
ਜਲੰਧਰ 05 ਸਤੰਬਰ 2025: