ਲਿਟਲ ਕਿੰਗਡਮ ਇੰਟਰਨੈਸ਼ਨਲ ਸਕੂਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਸੌਂਪਿਆ 1 ਲੱਖ ਰੁਪਏ ਦਾ ਚੈੱਕ
ਹੁਸ਼ਿਆਰਪੁਰ, 6 ਸਤੰਬਰ: Aaj Tak Aaamne saamne ਇਨਸਾਨੀਅਤ ਜਜ਼ਬਾਤਾਂ ਨੂੰ ਸਭ ਤੋਂ ਉੱਪਰ ਰੱਖਦੇ ਹੋਏ ਲਿਟਲ ਕਿੰਗਡਮ ਇੰਟਰਨੈਸ਼ਨਲ ਸਕੂਲ ਦੇ ਅਧਿਆਪਕਾਂ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆ ਕੇ 1 ਲੱਖ ਰੁਪਏ ਦੀ ਰਕਮ ਇਕੱਠੀ ਕੀਤੀ। ਇਸ ਸਹਾਇਤਾ ਰਾਸ਼ੀ ਦਾ ਚੈੱਕ ਅੱਜ ਸਕੂਲ ਦੇ ਪ੍ਰਤੀਨਿਧੀਆਂ ਵੱਲੋਂ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਨੂੰ ਸੌਂਪਿਆ ਗਿਆ।
ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਨੇ ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਔਖੇ ਸਮੇਂ ਵਿੱਚ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਆਫ਼ਤ ਦੇ ਸਮੇਂ ਕੀਤਾ ਗਿਆ ਇਹ ਯੋਗਦਾਨ ਪ੍ਰਭਾਵਿਤ ਪਰਿਵਾਰਾਂ ਦੇ ਪੁਨਰਵਾਸ ਅਤੇ ਰਾਹਤ ਕਾਰਜਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।