ਹੁਸ਼ਿਆਰਪੁਰ,(ਜੋਲੀ) ਜੁਲਾਈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ੇ ਵਿਰੁੱਧ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਜਿੱਥੇ ਇੱਕ ਪਾਸੇ ਵੱਡੀ ਗਿਣਤੀ ਵਿੱਚ ਨੌਜਵਾਨ ਨਸ਼ੇ ਛੱਡ ਰਹੇ ਹਨ ਉੱਥੇ ਹੀ ਹਜਾਰਾਂ ਇਲਾਜ ਵੀ ਕਰਵਾ ਰਹੇ ਹਨ, ਇਹ ਪ੍ਰਗਟਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਸਰਪੰਚ ਪਰਵਿੰਦਰ ਸਿੰਘ ਸੱਜਣ ਅਤੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੀ ਮਹਿਲਾ ਵਿੰਗ ਦੀ ਇੰਚਾਰਜ ਰਜਵੰਤ ਕੌਰ ਧਾਮੀ ਵੱਲੋਂ ਇੱਥੇ ਹਲਕਾ ਸ਼ਾਮਚੁਰਾਸੀ ਦੇ ਪਾਰਟੀ ਦਫਤਰ ਵਿੱਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆ ਕੀਤਾ ਗਿਆ। ਪਰਵਿੰਦਰ ਸੱਜਣ ਅਤੇ ਰਜਵੰਤ ਕੌਰ ਧਾਮੀ ਨੇ ਸਾਂਝੇ ਤੌਰ ’ਤੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਤੰਤਰ ਨੂੰ ਤੋੜਨ ਵਿੱਚ ਸਫਲਤਾ ਵੱਲ ਵੱਧ ਰਹੀ ਹੈ, ਇਸ ਮੁਹਿੰਮ ਤਹਿਤ ਹੁਣ ਤੱਕ ਹਜਾਰਾਂ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਚੁੱਕਾ ਹੈ। ਇਸ ਮੌਕੇ ਰਜਵੰਤ ਕੌਰ ਧਾਮੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਜਿੱਥੇ ਰਿਕਾਰਡ ਵਿਕਾਸ ਹੋ ਰਿਹਾ ਹੈ ਉੱਥੇ ਹੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਘਰ-ਘਰ ਤੱਕ ਪੁੱਜ ਰਹੀਆਂ ਹਨ। ਇਸ ਮੌਕੇ ਨਸ਼ਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਬਣਾਏ ਗਏ ਨਵੇਂ ਬਲਾਕ ਕੋਆਰਡੀਨੇਟਰਾਂ ਮੀਨਾ ਰਾਣੀ ਸਰਪੰਚ ਸ਼ੇਰਪੁਰ, ਰਵੀਇੰਦਰ ਸਿੰਘ ਸਰਪੰਚ ਡਗਾਣਾ, ਸਰਪੰਚ ਸੁਖਵਿੰਦਰ ਸਿੰਘ ਸਰਹਾਲਾ, ਸੰਦੀਪ ਸਿੰਘ ਘਾਸੀਪੁਰ, ਆਸ਼ਾ ਰਾਣੀ ਕਬੀਰਪੁਰ ਸ਼ੇਖਾ, ਰਣਵੀਰ ਸਿੰਘ, ਕੁਲਵਿੰਦਰ ਕੌਰ, ਗੋਲਡੀ ਦਾ ਸਨਮਾਨ ਵੀ ਕੀਤਾ ਗਿਆ। ਇਸ ਸਮੇਂ ਮਨਜਿੰਦਰ ਸਿੰਘ ਰਿੰਕੂ ਜਿਲ੍ਹਾ ਵਾਈਸ ਕੋਆਰਡੀਨੇਟਰ, ਆਦੇਸ਼ ਠਾਕੁਰ, ਥਾਣਾ ਬੁੱਲ੍ਹੋਵਾਲ ਦੇ ਐੱਸ.ਐੱਚ.ਓ. ਪਰਮਿੰਦਰ ਸਿੰਘ, ਹਰਿਆਣਾ ਦੇ ਐੱਸ.ਐੱਚ.ਓ. ਕਿਰਨ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

