ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਦੀ ਹੋਵੇਗੀ ਬਾਕਮਾਲ ਪੇਸ਼ਕਾਰੀ: ਡਾ ਰਵਜੋਤ ਸਿੰਘ ਲੋਕਾਂ ਨੂੰ ਆਕਰਸ਼ਕ ਤੇ ਜਾਣਕਾਰੀ ਭਰਪੂਰ ਡਰੋਨ ਸ਼ੋਅ ਦੇਖਣ ਦਾ ਸੱਦਾ

राजनीति ਪੰਜਾਬ

650ਵਾਂ ਪ੍ਰਕਾਸ਼ ਪੁਰਬ( ਸੋਨੂ )

ਬੁੱਧਵਾਰ ਨੂੰ 500 ਡਰੋਨ ਕਰਨਗੇ ਹਰਿਆਣਾ ਦੇ ਅਸਮਾਨ ਨੂੰ ਰੌਸ਼ਨ

ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਹਰਿਆਣਾ ਦੀ ਦੁਸ਼ਹਿਰਾ ਗਰਾਊਂਡ ‘ਚ ਹੋਵੇਗਾ ਡਰੋਨ ਸ਼ੋਅ

ਸ਼ਾਮਚੁਰਾਸੀ/ਹੁਸ਼ਿਆਰਪੁਰ, 15 ਸਤੰਬਰ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਬੁੱਧਵਾਰ ਸ਼ਾਮ ਨੂੰ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਕਸਬਾ ਹਰਿਆਣਾ ਦੀ ਦੁਸਿਹਰਾ ਗਰਾਂਊਡ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਜਾਵੇਗਾ।

ਇਹ ਜਾਣਕਾਰੀਆਂ ਦਿੰਦਿਆਂ ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ 500 ਡਰੋਨ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਬਾਕਮਾਲ ਪੇਸ਼ਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਨਿਵੇਕਲੇ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਸੰਗਤ ਧਾਰਮਿਕ ਭਾਵਨਾ ਨਾਲ ਦੇਖੇਗੀ। ਸ਼ੋਅ ਦੌਰਾਨ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਨਾਲ ਮਨਾਉਂਦਿਆ ਆਧੁਨਿਕ ਮਾਧਿਅਮਾਂ ਰਾਹੀਂ ਗੁਰੂ ਜੀ ਦੇ ਸਰਬ-ਸਾਂਝੇ ਫਲਸਫ਼ੇ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਇਨਕਲਾਬੀ ਫਲਸਫ਼ੇ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਹਨ।

Leave a Reply

Your email address will not be published. Required fields are marked *