ਪਟਾਕੇ ਵੇਚਣ ਦੇ ਆਰਜੀ ਲਾਇਸੰਸ ਲੈਣ ਦੇ ਚਾਹਵਾਨ 13 ਅਕਤੂਬਰ ਤੱਕ ਦੇ ਸਕਦੇ ਹਨ ਆਪਣੀਆਂ ਦਰਖਾਸਤਾਂ

देश

ਫ਼ਿਰੋਜ਼ਪੁਰ 06 ਅਕਤੂਬਰ: ਯਸ਼ਪਾਲ

ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਸਾਲ 2026 ਦੌਰਾਨ ਦੀਵਾਲੀ, ਗੁਰਪੂਰਬ, ਕ੍ਰਿਸਮਿਸ ਅਤੇ ਨਿਊ-ਈਅਰ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਆਫ 2017 ਵਿੱਚ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਫਿਰੋਜਪੁਰ ਦੇ ਸਮੂਹ ਵਾਸੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਲਈ ਚਾਹਵਾਨ ਵਿਅਕਤੀ ਆਪਣੀ ਮੁਕੰਮਲ ਦਰਖਾਸਤ ਸਮੇਤ ਸਾਰੇ ਦਸਤਾਵੇਜ ਸਵੈ-ਘੋਸ਼ਣਾ, ਆਧਾਰ ਕਾਰਡ ਦੀ ਕਾਪੀ, ਚਲਾਨ ਫਾਰਮ ਆਦਿ ਭਰਨ ਉਪਰੰਤ 07 ਤੋਂ 13 ਅਕਤੂਬਰ 2026 ਸ਼ਾਮ 05:00 ਵਜੇ ਤੱਕ ਸੇਵਾ ਕੇਂਦਰ, ਮਿੰਨੀ ਸਕੱਤਰੇਤ, ਫਿਰੋਜ਼ਪੁਰ ਵਿੱਚ ਪੇਸ਼ ਕਰ ਸਕਦੇ ਹਨ। ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਪਟਾਕੇ ਵੇਚਣ ਸਬੰਧੀ ਆਰਜੀ ਲਾਇਸੰਸ 16 ਅਕਤੂਬਰ 2026 ਨੂੰ ਸਵੇਰੇ 11:30 ਵਜੇ ਮੀਟਿੰਗ ਹਾਲ, ਦੂਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਿਰਧਾਰਤ ਮਿਤੀ ਅਤੇ ਸਮੇਂ ਤੋਂ ਬਾਅਦ ਵਿੱਚ ਪ੍ਰਾਪਤ ਹੋਈ ਕਿਸੇ ਵੀ ਦਰਖਾਸਤ ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

Leave a Reply

Your email address will not be published. Required fields are marked *