ਧੂਰੀ ਵਿੱਚ ਉੱਤਮ ਬੇਕਰੀ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਖਾਣ-ਪੀਣ ਦਾ ਸਮਾਨ ਚੋਰੀ

पंजाब

ਧੂਰੀ, 15 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਧੂਰੀ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆਉਣ ਕਾਰਨ ਵਪਾਰੀਆਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਮਾਮਲਾ ਧੂਰੀ ਦੀ ਪ੍ਰਸਿੱਧ ਉੱਤਮ ਬੇਕਰੀ ਨਾਲ ਸਬੰਧਤ ਹੈ, ਜਿੱਥੇ ਬੀਤੀ ਰਾਤ ਚੋਰਾਂ ਨੇ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਨਕਦੀ ਅਤੇ ਖਾਣ-ਪੀਣ ਦਾ ਸਮਾਨ ਚੋਰੀ ਕਰ ਲਿਆ। ਦੁਕਾਨ ਮਾਲਕ ਅਨੁਸਾਰ ਚੋਰ ਦੁਕਾਨ ਦੀ ਤੀਜੀ ਮੰਜ਼ਿਲ ਤੋਂ ਅੰਦਰ ਦਾਖ਼ਲ ਹੋਏ ਅਤੇ ਦੁਕਾਨ ਵਿੱਚ ਪਏ ਗੱਲੇ ਦਾ ਤਾਲਾ ਤੋੜ ਕੇ ਉਸ ਵਿੱਚ ਰੱਖੀ ਕਰੀਬ 7 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ। ਇਸ ਤੋਂ ਇਲਾਵਾ ਫਰਿੱਜ ਵਿੱਚ ਰੱਖੀਆਂ ਚਾਕਲੇਟਾਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੇ ਡੱਬੇ ਵੀ ਗਾਇਬ ਮਿਲੇ। ਦੁਕਾਨ ਮਾਲਕ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਦੁਕਾਨ ਤੇ ਪਹੁੰਚੇ ਤਾਂ ਚੋਰੀ ਦੀ ਘਟਨਾ ਦਾ ਪਤਾ ਲੱਗਾ। ਫਿਲਹਾਲ ਚੋਰੀ ਹੋਏ ਸਮਾਨ ਅਤੇ ਕੁੱਲ ਨੁਕਸਾਨ ਦਾ ਸਹੀ ਅੰਦਾਜ਼ਾ ਨਹੀਂ ਲੱਗ ਸਕਿਆ ਹੈ। ਪ੍ਰਕਾਸ਼ ਸਿੰਘ ਮਾਲਕ ਨੇ ਦੱਸਿਆ ਕਿ ਦੁਕਾਨ ਵਿੱਚ ਰੱਖੇ ਸਮਾਨ ਦੀ ਪੂਰੀ ਜਾਂਚ ਤੋਂ ਬਾਅਦ ਹੀ ਨੁਕਸਾਨ ਦੀ ਅਸਲ ਜਾਣਕਾਰੀ ਸਾਹਮਣੇ ਆਵੇਗੀ। ਵਧਦੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਵਪਾਰੀਆਂ ਵਿੱਚ ਚਿੰਤਾ ਧੂਰੀ ਵਿੱਚ ਲਗਾਤਾਰ ਸਾਹਮਣੇ ਆ ਰਹੀਆਂ ਚੋਰੀ ਦੀਆਂ ਘਟਨਾਵਾਂ ਨੇ ਸ਼ਹਿਰ ਦੀ ਸੁਰੱਖਿਆ ਵਿਵਸਥਾ ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਵਪਾਰੀਆਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਰਾਤ ਸਮੇਂ ਪੁਲਿਸ ਗਸ਼ਤ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਚੋਰੀ ਦੀਆਂ ਵਾਰਦਾਤਾਂ ਤੇ ਨਕੇਲ ਕੱਸਣ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *