ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਚ ਭਾਜਪਾ ਹਲਕਾ ਧੂਰੀ ਵੱਲੋਂ ਰੋਸ ਪ੍ਰਦਰਸ਼ਨ

पंजाब

ਮੁੱਖ ਮੰਤਰੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਕੇ ਨਿਰਪੱਖ ਜਾਂਚ ਤੇ ਪੀੜਤ ਪਰਿਵਾਰ ਲਈ ਇਨਸਾਫ਼ ਦੀ ਕੀਤੀ ਮੰਗ

ਧੂਰੀ, 15 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਭਾਜਪਾ ਹਲਕਾ ਧੂਰੀ ਵੱਲੋਂ ਮੁੱਖ ਮੰਤਰੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਗਈ। ਇਸ ਮੌਕੇ ਸੰਗਰੂਰ-1 ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਪ੍ਰੋਫੈਸਰ ਓਮਕਾਰ ਸਿੰਘ ਸਮੇਤ ਧੂਰੀ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਅਤੇ ਵਰਕਰ ਹਾਜ਼ਰ ਸਨ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਘਟਨਾ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਭਾਜਪਾ ਆਗੂਆਂ ਨੇ ਕਿਹਾ ਕਿ ਕਤਲ ਵਰਗੀ ਗੰਭੀਰ ਘਟਨਾ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਰਕਾਰ ਤੋਂ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।

Leave a Reply

Your email address will not be published. Required fields are marked *