ਓ.ਐੱਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ
ਧੂਰੀ, 20 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮਾਗਮ ਵਿੱਚ ਸ਼ਾਮਲ ਹੋ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਸਮੇਤ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਵਲੰਟੀਅਰ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।

