ਬੱਚਿਆਂ ਨੂੰ ਹਮੇਸ਼ਾ ਅਧਿਆਪਕ ਅਤੇ ਮਾਪਿਆਂ ਦੇ ਦੱਸੇ ਮਾਰਗ ਤੇ ਚਲਣਾ ਚਾਹੀਦਾ ਹੈ: ਮੋਨਿਕਾ ਵਾਟਸ

पंजाब

ਧੂਰੀ, 19 ਨਵੰਬਰ: ( ਵਰਿੰਦਰ ਕੁਮਾਰ ਬਿਊਰੋ ਚੀਫ ): ਯਸ਼ ਚੌਧਰੀ ਆਰੀਆ ਮਾਡਲ ਸਕੂਲ ਧੂਰੀ ਦੇ ਵਿਹੜੇ ਵਿੱਚ ਪ੍ਰੈਜ਼ੀਡੈਂਟ ਸ੍ਰੀ ਸਤੀਸ਼ ਪਾਲ ਆਰੀਆ ਜੀ ਅਤੇ ਮੈਨੇਜਰ ਸ੍ਰੀ ਵਿਜੇ ਕੁਮਾਰ ਆਰੀਆ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਵਾਟਸ ਦੀ ਅਗਵਾਈ ਹੇਠ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੀ ਮਾਸੂਮੀਅਤ, ਪ੍ਰਤਿਭਾ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਵਿੱਚ ਵੱਖ-ਵੱਖ ਖੇਡ ਮੁਕਾਬਲਿਆਂ ਅਤੇ ਬਾਲ ਸਭਾ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਖੂਬ ਆਨੰਦ ਮਾਣਿਆ। ਇਸ ਮੌਕੇ ਖੇਡਾਂ, ਕਵਿਤਾ ਪਾਠ ਅਤੇ ਡਾਂਸ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਭਾਰਤ ਵਿੱਚ ਹਰ ਸਾਲ 14 ਨਵੰਬਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਬਾਲ ਦਿਵਸ ਮਨਾਇਆ ਜਾਂਦਾ ਹੈ। ਬੱਚਿਆਂ ਪ੍ਰਤੀ ਉਨ੍ਹਾਂ ਦੇ ਵਿਸ਼ੇਸ਼ ਪਿਆਰ ਅਤੇ ਲਗਾਅ ਕਾਰਨ ਉਨ੍ਹਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਵੀ ਕਿਹਾ ਜਾਂਦਾ ਸੀ ਅੰਤ ਵਿੱਚ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਵਾਟਸ ਅਤੇ ਸਮੂਹ ਅਧਿਆਪਕਾਂ ਨੇ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

Leave a Reply

Your email address will not be published. Required fields are marked *