ਆਨਲਾਈਨ ਖਰੀਦਦਾਰੀ ਕਰਦੇ ਸਮੇਂ ਵੱਡੀਆਂ ਛੋਟਾਂ ਦੇ ਲਾਲਚ ਵਿੱਚ ਧੋਖਾਧੜੀ ਦਾ ਸ਼ਿਕਾਰ ਨਾ ਹੋਵੋ : ਜੈਦੀਪ ਸ਼ਰਮਾ

पंजाब

ਧੂਰੀ, 26 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਜੈਦੀਪ ਸ਼ਰਮਾ ਐਸ.ਐਚ.ਓ. ਸਿਟੀ ਥਾਣਾ ਧੂਰੀ ਨੇ ਦੱਸਿਆ ਕਿ ਅੱਜ ਕੱਲ ਦੇਖਣ ਵਿੱਚ ਆ ਰਿਹਾ ਹੈ। ਕਿ ਆਨਲਾਈਨ ਖਰੀਦਦਾਰੀ ਦੇ ਵਧ ਰਹੇ ਰੁਝਾਨ ਦੇ ਨਾਲ ਸਾਈਬਰ ਠੱਗੀ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਸਾਈਬਰ ਧੋਖਾਧੜੀ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਨਲਾਈਨ ਖਰੀਦਦਾਰੀ ਕਰਦੇ ਸਮੇਂ ਵੱਡੀਆਂ ਛੋਟਾਂ ਅਤੇ ਲੁਭਾਵਣੇ ਆਫ਼ਰਾਂ ਦੇ ਲਾਲਚ ਵਿੱਚ ਆ ਕੇ ਕਿਸੇ ਵੀ ਅਣਜਾਣ ਜਾਂ ਜਾਅਲੀ ਵੈੱਬਸਾਈਟ ਤੋਂ ਖਰੀਦਦਾਰੀ ਨਾ ਕਰਨ।
ਪੰਜਾਬ ਪੁਲਿਸ ਵੱਲੋਂ ਜਾਰੀ ਕੀਤੀ ਗਈ ਸਾਈਬਰ ਸੁਰੱਖਿਆ ਸਬੰਧੀ ਅਪੀਲ ਵਿੱਚ ਕਿਹਾ ਗਿਆ ਹੈ। ਕਿ ਕਿਸੇ ਵੀ ਵੈੱਬਸਾਈਟ ਤੋਂ ਸਾਮਾਨ ਖਰੀਦਣ ਤੋਂ ਪਹਿਲਾਂ ਉਸ ਦੀ ਭਰੋਸੇਯੋਗਤਾ ਅਤੇ ਸਹੀ ਹੋਣ ਦੀ ਪੁਸ਼ਟੀ ਜ਼ਰੂਰ ਕਰ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਆਪਣਾ OTP, ਬੈਂਕਿੰਗ ਵੇਰਵਾ, ATM ਜਾਂ ਕ੍ਰੈਡਿਟ ਕਾਰਡ ਦੀ ਜਾਣਕਾਰੀ ਕਿਸੇ ਵੀ ਅਣਜਾਣ ਵਿਅਕਤੀ ਨਾਲ ਸਾਂਝੀ ਨਾ ਕੀਤੀ ਜਾਵੇ। ਪੁਲਿਸ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਠੱਗਾਂ ਵੱਲੋਂ ਆਕਰਸ਼ਕ ਡਿਸਕਾਊਂਟ ਅਤੇ ਸਸਤੇ ਸਾਮਾਨ ਦੇ ਲਾਲਚ ਰਾਹੀਂ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਇਆ ਜਾਂਦਾ ਹੈ। ਇਸ ਲਈ ਆਨਲਾਈਨ ਲੈਣ-ਦੇਣ ਕਰਦੇ ਸਮੇਂ ਪੂਰੀ ਸਾਵਧਾਨੀ ਵਰਤਣੀ ਬਹੁਤ ਜ਼ਰੂਰੀ ਹੈ।
ਪੰਜਾਬ ਪੁਲਿਸ ਨੇ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੁੰਦਾ ਹੈ ਤਾਂ ਤੁਰੰਤ ਸਾਈਬਰ ਹੈਲਪਲਾਈਨ ਨੰਬਰ 1930 ਤੇ ਸੰਪਰਕ ਕਰੇ ਜਾਂ ਸਾਈਬਰ ਕ੍ਰਾਈਮ ਦੀ ਸਰਕਾਰੀ ਵੈੱਬਸਾਈਟ www.cybercrime.gov.in ਤੇ ਆਪਣੀ ਸ਼ਿਕਾਇਤ ਦਰਜ ਕਰਵਾਏ। ਪੁਲਿਸ ਨੇ ਲੋਕਾਂ ਨੂੰ ਜਾਗਰੂਕ ਅਤੇ ਸੁਚੇਤ ਰਹਿ ਕੇ ਆਪਣੀ ਮਿਹਨਤ ਦੀ ਕਮਾਈ ਨੂੰ ਸੁਰੱਖਿਅਤ ਰੱਖਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *