ਧੂਰੀ, 27 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਸਾਹਿਤ ਸਭਾ ਧੂਰੀ ਰਜਿ ਵੱਲੋਂ 29 ਨਵੰਬਰ 2026, ਦਿਨ ਐਤਵਾਰ ਨੂੰ ਸਵੇਰੇ 10 ਵਜੇ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਨਾਗਰਾ ਨੇ ਦੱਸਿਆ ਕਿ ਇਹ ਕਵੀ ਦਰਬਾਰ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਸਥਿਤ ‘ਸਾਹਿਤ ਸਦਨ’ ਵਿਖੇ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਨਵੇਂ ਪੁੰਗਰ ਰਹੇ ਗੀਤ ਕਲਾਕਾਰ ਸੁਖਵਿੰਦਰ ਸੁੱਖੀ ਮੂਲੋਵਾਲ ਦੇ ਪਲੇਠੇ ਗੀਤ ਦੇ ਪੋਸਟਰ ਦਾ ਲੋਕ ਅਰਪਣ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਵੀ ਦਰਬਾਰ ਦੌਰਾਨ ਸਾਹਿਤ ਸਭਾ ਨਾਲ ਜੁੜੇ ਕਵੀ ਅਤੇ ਲੇਖਕ ਆਪਣੀਆਂ ਕਾਵਿ ਰਚਨਾਵਾਂ ਅਤੇ ਸਾਹਿਤਕ ਵਿਚਾਰਾਂ ਰਾਹੀਂ ਸਮਾਗਮ ਨੂੰ ਸਾਂਝਾ ਕਰਨਗੇ।
ਸੁਰਿੰਦਰ ਸ਼ਰਮਾ ਨਾਗਰਾ ਨੇ ਸਭਾ ਦੇ ਸਮੂਹ ਮੈਂਬਰਾਂ, ਲੇਖਕਾਂ, ਕਵੀਆਂ ਅਤੇ ਸਾਹਿਤ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਹਿਤਕ ਸਮਾਗਮ ਵਿੱਚ ਸਮੇਂ ਸਿਰ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਉਣ ਅਤੇ ਨਵੇਂ ਗੀਤ ਕਲਾਕਾਰ ਦੀ ਹੌਸਲਾ ਅਫਜ਼ਾਈ ਕਰਨ।

