27 ਨਵੰਬਰ (ਮਨਦੀਪ ਕੌਰ)
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਨਜ਼ਦੀਕ ਮਾਹਿਲਪੁਰ, ਹੁਸ਼ਿਆਰਪੁਰ ਵੱੱਲੋਂ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਿਖਲਾਈ ਕੋਰਸ ਆਯੋਜਿਤ ਕੀਤੇ ਜਾਂਦੇ ਹਨ। ਇਸੇ ਲੜੀ ਅਧੀਨ “ਡੇਅਰੀ ਫਾਰਮਿੰਗ” ਬਾਰੇ ਕਿੱਤਾ-ਮੁਖੀ ਸਿਖਲਾਈ ਕੋਰਸ ਦਾ ਆਯੋਜਨ ਮਿਤੀ 1 ਤੋਂ 15 ਦਸੰਬਰ, 2026 ਤੱਕ ਕੀਤਾ ਜਾ ਰਿਹਾ ਹੈ। ਇਸ ਬਾਰੇ ਡਾ: ਮਨਿੰਦਰ ਸਿੰਘ ਬੌੋਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਪਸ਼ੂਆਂ ਦੀਆਂ ਨਸਲਾਂ, ਮੌਸਮੀ ਸਾਂਭ-ਸੰਭਾਲ, ਖੁਰਾਕ ਤਿਆਰ ਕਰਨ, ਬਿਮਾਰੀਆਂ ਅਤੇ ਟੀਕਾਕਰਨ ਬਾਰੇ ਜਾਣਕਾਰੀ ਵਿਸਥਾਰ ਨਾਲ ਦਿੱਤੀ ਜਾਵੇਗੀ।
ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਚਾਹਵਾਨ ਸਿਖਿਆਰਥੀ 1 ਦਸੰਬਰ, 2026 ਨੂੰ ਅਧਾਰ ਕਾਰਡ ਦੀ ਕਾਪੀ ਅਤੇ ਪਾਸਪੋਰਟ ਸਾਇਜ਼ ਫੋੋਟੋ ਨਾਲ ਲੈਕੇ ਕੇਂਦਰ ਵਿਖੇ ਸਵੇਰੇ 10 ਵਜੇ ਪਹੁੰਚਣ।

