ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਕਲਾਨੌਰ ਦਾ ਦੌਰਾ
ਚੇਅਰਮੈਨ ਅਸ਼ੋਕ ਸਿੰਗਲਾ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਗਊਧਨ ਦੀ ਸੇਵਾ ਲਈ ਅੱਗੇ ਆਉਣ ਦੀ ਅਪੀਲ ਕੀਤੀ
ਕਲਾਨੌਰ/ਗੁਰਦਾਸਪੁਰ, 17 ਅਪ੍ਰੈਲ ( ਸੋਨੂੰ,ਰਵਿੰਦਰ ) – ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਅੱਜ ਕਲਾਨੌਰ ਵਿਖੇ ਬਣੇ ਕੈਟਲ ਪੌਂਡ (ਸਰਕਾਰੀ ਗਊਸ਼ਾਲਾ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ ਤੋਂ ਇਲਾਵਾ ਬੇ-ਜ਼ੁਬਾਨ-ਬੇ-ਸਹਾਰਾ ਸੇਵਾ ਫਾਊਂਡੇਸ਼ਨ ਦੇ ਸੇਵਾਦਾਰ ਸੁਰਜੀਤ ਕੁਮਾਰ ਅਤੇ ਹੋਰ ਮੁਹਤਬਰ ਵੀ ਹਾਜ਼ਰ ਸਨ।
ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਗਊਸ਼ਾਲਾ ਕਲਾਨੌਰ ਦੇ ਦੌਰਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਊਧਨ ਦੀ ਸੇਵਾ-ਸੰਭਾਲ ਲਈ ਗਊਸ਼ਾਲਾ ਵਿੱਚ ਕੀਤੇ ਗਏ ਪ੍ਰਬੰਧਾਂ ਉੱਪਰ ਆਪਣੀ ਤਸੱਲੀ ਜ਼ਾਹਿਰ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਮਰ ਦੇ ਹਿਸਾਬ ਨਾਲ ਅਤੇ ਬਿਮਾਰ ਜਾਨਵਰਾਂ ਲਈ ਵੱਖੋ-ਵੱਖਰੇ ਬਲਾਕ ਬਣਾਏ ਜਾਣ ਤਾਂ ਜੋ ਬਿਮਾਰ ਜਾਨਵਰਾਂ ਅਤੇ ਛੋਟੇ ਜਾਨਵਰਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾ ਸਕੇ। ਉਨ੍ਹਾਂ ਨੇ ਕੈਟਲ ਪੌਂਡ ਕਮੇਟੀ ਨੂੰ ਕਿਹਾ ਕਿ ਗਊਸ਼ਾਲਾ ਦੇ ਵਿੱਚ ਜ਼ਿਆਦਾ ਤੋਂ ਜ਼ਿਆਦਾ ਛਾਂਦਾਰ ਰੁੱਖ ਲਗਾਏ ਜਾਣ ਤਾਂ ਜੋ ਜਾਨਵਰਾਂ ਨੂੰ