ਗੁਰਦਾਸਪੁਰ ਪੁਲਿਸ ਵੱਲੋਂ 10 ਗ੍ਰਾਮ ਹੈਰੋਇੰਨ, 12980 ਰੁਪਏ ਡਰੱਗ ਮਨੀ ਅਤੇ ਕਾਰ ਸਮੇਤ ਦੋਸ਼ੀ ਗ੍ਰਿਫਤਾਰ
ਗੁਰਦਾਸਪੁਰ,( ਸੋਨੂੰ ) ਮਿਤੀ-18.04.2025
ਮਾਨਯੋਗ ਮੁੱਖ ਮੰਤਰੀ, ਪੰਜਾਬ ਜੀ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਜੀ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਦੌਰਾਨੇ ਨਾਕਾਬੰਦੀ ਇੱਕ ਕਾਰ ਮਾਰਕਾ X-Cruz ਵਿੱਚ ਸਵਾਰ ਰਛਪਾਲ ਸਿੰਘ ਨੂੰ ਸ਼ੱਕ ਦੇ ਬਿਨਾਹ ਤੇ ਕਾਬੂ ਕੀਤਾ ਗਿਆ, ਜੋ ਦੋਸ਼ੀ ਪਾਸੋਂ 10 ਗ੍ਰਾਮ ਹੈਰੋਇੰਨ ਅਤੇ 12980 ਰੁਪਏ ਡਰੱਗ ਮਨੀ ਬ੍ਰਾਮਦ ਹੋਈ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 21(ਬੀ)/27(ਏ)-61-85 ਐਨ.ਡੀ.ਪੀ.ਐੱਸ. ਐਕਟ ਥਾਣਾ ਤਿੱਬੜ ਵਿਖੇ ਦਰਜ ਰਜਿਸਟਰ ਕੀਤਾ ਗਿਆ।
ਸ੍ਰੀ ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਵਸਨੀਕਾ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ, ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਸ਼ਿਆ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਜਿਲ੍ਹਾ ਗੁਰਦਾਸਪੁਰ ਦੀ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।