ਸੀ.ਐੱਮ. ਦੀ ਯੋਗਸ਼ਾਲਾ ਤੋਂ ਗੁਰਦਾਸਪੁਰ ਜ਼ਿਲ੍ਹੇ ਦੇ ਲੋਕ ਲੈ ਰਹੇ ਹਨ ਭਰਪੂਰ ਲਾਭ

पंजाब स्वास्थ्य

ਸੀ.ਐੱਮ. ਦੀ ਯੋਗਸ਼ਾਲਾ ਤੋਂ ਗੁਰਦਾਸਪੁਰ ਜ਼ਿਲ੍ਹੇ ਦੇ ਲੋਕ ਲੈ ਰਹੇ ਹਨ ਭਰਪੂਰ ਲਾਭ

ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਚੱਲ ਰਹੀਆਂ 124 ਯੋਗ ਕਲਾਸਾਂ

ਗੁਰਦਾਸਪੁਰ, 18 ਅਪ੍ਰੈਲ ( ਸੋਨੂੰ , ਰਵਿੰਦਰ ) – ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਸੀ.ਐੱਮ. ਦੀ ਯੋਗਸ਼ਾਲਾ” ਯੋਜਨਾ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਲੋਕ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਹਨ। ਇਨ੍ਹਾਂ ਕਲਾਸਾਂ ਵਿੱਚ ਸ਼ਾਮਲ ਹੋ ਕੇ ਲੋਕ ਸਰਵਾਈਕਲ, ਪਿੱਠ ਦਰਦ, ਥਾਇਰਾਇਡ, ਬਲੱਡ ਪ੍ਰੈਸ਼ਰ, ਸ਼ੂਗਰ, ਐਸਿਡਟੀ, ਮੋਟਾਪਾ, ਮਾਈਗ੍ਰੇਨ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਰਾਹਤ ਪਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੀ.ਐੱਮ. ਦੀ ਯੋਗਸ਼ਾਲਾ ਦੇ ਤਹਿਤ ਇਸ ਸਮੇਂ 124 ਥਾਵਾਂ ‘ਤੇ ਯੋਗਾ ਕਲਾਸਾਂ ਚਲ ਰਹੀਆਂ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕ ਨਿਯਮਤ ਤੌਰ ‘ਤੇ ਭਾਗ ਲੈ ਰਹੇ ਹਨ। ਉਨਾਂ ਕਿਹਾ ਕਿ ਯੋਗ ਨਾ ਸਿਰਫ਼ ਸਰੀਰਕ ਬਲਕਿ ਮਾਨਸਿਕ ਬਿਮਾਰੀਆਂ ਜਿਵੇਂ ਡਿਪ੍ਰੈਸ਼ਨ ਤੇ ਫੋਬੀਆ ਵਿੱਚ ਵੀ ਲਾਭਦਾਇਕ ਸਾਬਤ ਹੋ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਇਸ ਵੇਲੇ 26 ਯੋਗਾ ਟ੍ਰੇਨਰ ਤਾਇਨਾਤ ਕੀਤੇ ਗਏ ਹਨ, ਜੋ ਵੱਖ-ਵੱਖ ਥਾਵਾਂ ‘ਤੇ ਲੋਕਾਂ ਨੂੰ ਯੋਗਾ ਦੀ ਸਿੱਖਿਆ ਦੇ ਰਹੇ ਹਨ। ਸਥਾਨਕ ਨਾਗਰਿਕਾਂ ਵੱਲੋਂ ਇਸ ਪਹਲ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਜੋ ਕਿ ਇਕ ਸਿਹਤਮੰਦ ਸਮਾਜ ਵੱਲ ਉਠਾਇਆ ਗਿਆ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਦੇ ਕਿਸੇ ਪਿੰਡ ਜਾਂ ਕਸਬੇ ਦੇ ਲੋਕ ਆਪਣੇ ਨੇੜੇ ਯੋਗਾ ਕਲਾਸ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਯੋਗ ਕਲਾਸਾਂ ਦੇ ਜ਼ਿਲ੍ਹਾ ਸੁਪਰਵਾਈਜ਼ਰ ਲਵਪ੍ਰੀਤ ਸਿੰਘ ਨਾਲ ਉਹਦੇ ਨੰਬਰ 99146-81801 ‘ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *