ਸਿੱਖਿਆ ਕ੍ਰਾਂਤੀ ਦੀ ਬਦੌਲਤ ਸਾਡਾ ਸੂਬਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਚੇਅਰਮੈਨ ਸੇਖਵਾਂ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਨਵੀਆਂ ਬਾਗੜੀਆ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ
ਗੁਰਦਾਸਪੁਰ, 06 ਮਈ , 2025 (ਸੋਨੂੰ, ਰਵਿੰਦਰ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਨਵੀਆਂ ਬਾਗੜੀਆ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ “ਸਿੱਖਿਆ ਕ੍ਰਾਂਤੀ” ਮੁਹਿੰਮ ਦੀ ਬਦੌਲਤ, ਪੰਜਾਬ ਵਿੱਚ ਸਰਕਾਰੀ ਸਕੂਲ ਸਿੱਖਿਆ ਦੀ ਗੁਣਵੱਤਾ ਵਿੱਚ ਬੇਮਿਸਾਲ ਬਦਲਾਅ ਦੇਖੇ ਗਏ ਹਨ ਅਤੇ ਇਹ ਬਦਲਾਅ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਵਿਜ਼ਨ ਸਿੱਖਿਆ ਰਾਹੀਂ ਤਰੱਕੀ ਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਨਾ ਸਿਰਫ਼ ਤੁਹਾਡੇ ਪਰਿਵਾਰ ਦੀ ਸਗੋਂ ਦੇਸ਼ ਦੀ ਕਿਸਮਤ ਬਦਲ ਦੇਵੇਗੀ। ਉਨ੍ਹਾਂ ਕਿਹਾ ਕਿ ਉਹ ਸਕੂਲ ਵਿੱਚ ਕੀਤੇ ਗਏ ਸਾਰੇ ਕੰਮ ਨੂੰ ਦੇਖ ਕੇ ਖ਼ੁਸ਼ ਹਨ ਅਤੇ ਅਧਿਆਪਕਾਂ ਨੇ ਫੰਡਾਂ ਦੀ ਵਰਤੋਂ ਬਹੁਤ ਸਮਝਦਾਰੀ ਨਾਲ ਕੀਤੀ ਹੈ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਮੰਨਣਾ ਹੈ ਕਿ ਕੋਈ ਵੀ ਦੇਸ਼ ਜਾਂ ਕੌਮ ਸਿੱਖਿਆ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦੀ, ਇਸ ਲਈ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਵਿੱਚ ਮੁਫ਼ਤ ਸਿੱਖਿਆ, ਮੁਫ਼ਤ ਸਕੂਲ ਕਿਤਾਬਾਂ, ਮੁਫ਼ਤ ਵਰਦੀਆਂ ਅਤੇ ਮਿਡ ਡੇ ਮੀਲ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਿੱਚ ਸਮਾਰਟ ਬੋਰਡ ਵੀ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਤੋਂ ਸਿਖਲਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦੀ ਬਦੌਲਤ ਸਾਡਾ ਸੂਬਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ।