ਗੁਰਦਾਸਪੁਰ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆ ਵਿੱਚ 288 ਗ੍ਰਾਮ ਹੈਰੋਇੰਨ, 03 ਲਾਈਟਰ, ਸਿਲਵਰ ਪੇਪਰ ਅਤੇ 10 ਰੁਪਏ ਨੋਟਾ ਸਮੇਤ 06 ਦੋਸ਼ੀਆ ਨੂੰ ਕੀਤਾ ਗ੍ਰਿਫਤਾਰ

पंजाब

ਗੁਰਦਾਸਪੁਰ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆ ਵਿੱਚ 288 ਗ੍ਰਾਮ ਹੈਰੋਇੰਨ, 03 ਲਾਈਟਰ, ਸਿਲਵਰ ਪੇਪਰ ਅਤੇ 10 ਰੁਪਏ ਨੋਟਾ ਸਮੇਤ 06 ਦੋਸ਼ੀਆ ਨੂੰ ਕੀਤਾ ਗ੍ਰਿਫਤਾਰ

ਮਾਨਯੋਗ ਮੁੱਖ ਮੰਤਰੀ, ਪੰਜਾਬ ਜੀ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ ਮੁਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਜੀ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਬਹਿਰਾਮਪੁਰ ਵਿਖੇ ਬਾਦਲ ਨੂੰ ਕਾਬੂ ਕਰਕੇ ਉਸ ਪਾਸੋਂ 266 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 21(ਸੀ)-61-85 NDPS Act ਥਾਣਾ ਬਹਿਰਾਮਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ। ਥਾਣਾ ਦੋਰਾਂਗਲਾ ਵਿਖੇ ਲਵਪ੍ਰੀਤ ਸਿੰਘ ਉਰਫ ਬਵੇ ਨੂੰ ਕਾਬੂ ਕਰਕੇ ਉਸ ਪਾਸੋਂ 22 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 21(ਬੀ)-61-85 NDPS Act ਥਾਣਾ ਦੋਰਾਂਗਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ। ਥਾਣਾ ਧਾਰੀਵਾਲ ਵਿਖੇ ਕੰਵਲਜੀਤ ਸਿੰਘ ਅਤੇ ਆਸੂ ਨੂੰ ਸਿਲਵਰ ਪੇਪਰ, ਲਾਈਟਰ ਅਤੇ 10/10 ਰੁਪਏ ਦੇ ਜਲੇ ਹੋਏ ਨੋਟਾ ਸਮੇਤ ਕਾਬੂ ਕੀਤਾ ਗਿਆ, ਜਿਸ ਤੇ ਦੋਸ਼ੀਆ ਦੇ ਖਿਲਾਫ ਮੁਕੱਦਮਾ ਬਾ-ਜੁਰਮ 27-61-85 NDPS Act ਥਾਣਾ ਧਾਰੀਵਾਲ ਵਿਖੇ ਦਰਜ ਰਜਿਸਟਰ ਕੀਤਾ ਗਿਆ। ਥਾਣਾ ਦੀਨਾਨਗਰ ਵਿਖੇ 02 ਵੱਖ-ਵੱਖ ਮੁਕੱਦਮਿਆ ਵਿੱਚ ਦੋਸ਼ੀ ਮਲਕੀਤ ਸਿੰਘ ਅਤੇ ਰਾਜ ਕੁਮਾਰ ਨੂੰ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦੇ ਜਲੇ ਹੋਏ ਨੋਟਾ ਸਮੇਤ ਕਾਬੂ ਕੀਤਾ ਗਿਆ, ਜਿਸ ਤੇ ਦੋਸ਼ੀਆ ਦੇ ਵਿਰੁੱਧ ਮੁਕੱਦਮੇ ਬਾ-ਜੁਰਮ 27-61-85 NDPS Act ਥਾਣਾ ਦੀਨਾਨਗਰ ਵਿਖੇ ਦਰਜ ਰਜਿਸਟਰ ਕੀਤੇ ਗਏ।

ਸ੍ਰੀ ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਵਸਨੀਕਾ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ, ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਸ਼ਿਆ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਜਿਲ੍ਹਾ ਗੁਰਦਾਸਪੁਰ ਦੀ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *