*ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 8 ਗੁੰਮ ਅਤੇ ਚੋਰੀਸ਼ੁਦਾ ਮੋਬਾਈਲ ਫੋਨ ਬਰਾਮਦ*
*ਜਲੰਧਰ, 19 ਸਤੰਬਰ 2025:*ਮਨਦੀਪ ਕੌਰ
ਕਮਿਸ਼ਨਰੇਟ ਪੁਲਿਸ ਜਲੰਧਰ ਦੀ ਕਰਾਇਮ ਬ੍ਰਾਂਚ ਟੀਮ ਨੇ ਇੱਕ ਮਹੱਤਵਪੂਰਣ ਸਫਲਤਾ ਹਾਸਲ ਕਰਦਿਆਂ 8 ਗੁੰਮ ਅਤੇ ਚੋਰੀਸ਼ੁਦਾ ਮੋਬਾਈਲ ਫੋਨ ਬਰਾਮਦ ਕਰਨ ਵਿੱਚ ਕਾਮਯਾਬੀ ਪ੍ਰਾਪਤ ਕੀਤੀ ਹੈ।
ਸੀਪੀ ਜਲੰਧਰ, ਸ਼੍ਰੀਮਤੀ ਧਨਪ੍ਰੀਤ ਕੋਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁੰਮਸ਼ੁਦਾ ਮੋਬਾਈਲ ਫੋਨਾਂ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਇੱਕ ਵਿਸ਼ੇਸ਼ ਪੁਲਿਸ ਟੀਮ ਗਠਿਤ ਕੀਤੀ ਗਈ। ਇਸ ਟੀਮ ਦੀ ਅਗਵਾਈ ਏ.ਡੀ.ਸੀ.ਪੀ. ਸ਼੍ਰੀ ਪਰਮਜੀਤ ਸਿੰਘ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਕੀਤੀ ਗਈ। ਟੈਕਨੀਕਲ ਸਹਾਇਤਾ ਅਤੇ ਆਧੁਨਿਕ ਸਾਧਨਾਂ ਦੀ ਵਰਤੋਂ ਕਰਕੇ ਵੱਖ–ਵੱਖ ਥਾਵਾਂ ਤੋਂ ਇਹ 8 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਬਰਾਮਦ ਕੀਤੇ ਮੋਬਾਈਲ ਉਨ੍ਹਾਂ ਦੇ ਅਸਲੀ ਮਾਲਕਾਂ ਨੂੰ ਸੌਂਪ ਦਿੱਤੇ ਗਏ ਹਨ ਅਤੇ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ ਤਾਂ ਜੋ ਲੋਕਾਂ ਦਾ ਪੁਲਿਸ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋ ਸਕੇ।
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਦਾ ਮੋਬਾਈਲ ਗੁੰਮ ਜਾਂ ਚੋਰੀ ਹੋ ਜਾਵੇ ਤਾਂ ਉਹ ਤੁਰੰਤ ਨਜ਼ਦੀਕੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਉਣ ਜਾਂ ਫਿਰ ਸਰਕਾਰ ਵੱਲੋਂ ਜਾਰੀ ਕੀਤੇ CEIR ਪੋਰਟਲ ਰਾਹੀਂ ਰਿਪੋਰਟ ਕਰਵਾਉਣ, ਤਾਂ ਜੋ ਮੋਬਾਈਲ ਦੀ ਬਰਾਮਦੀ ਵਿੱਚ ਮਦਦ ਮਿਲ ਸਕੇ।