ਲੋਕ ਮਿਲਣੀ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

देश पंजाब ਪੰਜਾਬ

ਫ਼ਿਰੋਜ਼ਪੁਰ, 8 ਜੁਲਾਈ:Aaj tak aamne saamne

ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਪਿੰਡ ਬਸਤੀ ਬੋਰਾਂ ਵਾਲੀ, ਫਰੀਦੇ ਵਾਲਾ ਅਤੇ ਬਸਤੀ ਬੱਗੇ ਵਾਲੀ ਵਿਖੇ ਆਯੋਜਿਤ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਫੀਡਬੈਕ ਹਾਸਲ ਕੀਤਾ।

ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਹਾਜ਼ਰ ਇਲਾਕਾ ਵਾਸੀਆਂ ਨੇ ਆਪਣੇ ਪਿੰਡਾਂ ਅਤੇ ਮੁਹੱਲਿਆਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ, ਨਾਗਰਿਕ ਸਹੂਲਤਾਂ ਅਤੇ ਹੋਰ ਜਨਤਕ ਮਸਲਿਆਂ ਸਬੰਧੀ ਆਪਣੇ ਸੁਝਾਅ ਅਤੇ ਮੰਗਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਾਪਤ ਹੋਈਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਦਿਆਂ ਹਰ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅਮਲੀ ਰੂਪ ਦੇਣਾ ਹੈ।

ਉਨ੍ਹਾਂ ਕਿਹਾ ਕਿ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਤਰਜੀਹ ਦੇ ਕੇ ਮੁਕੰਮਲ ਕੀਤਾ ਜਾਵੇਗਾ, ਤਾਂ ਜੋ ਹਲਕੇ ਦੇ ਹਰ ਵਰਗ ਨੂੰ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਦੇ ਲਾਭ ਮਿਲ ਸਕਣ।

Leave a Reply

Your email address will not be published. Required fields are marked *