ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ

पंजाब

ਫ਼ਿਰੋਜ਼ਪੁਰ, 14 ਜੁਲਾਈ:aaj tak aamne saamne

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਕਾਰਜਾਂ ਦੀ ਸਮੀਖਿਆ ਸਬੰਧੀ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਅਤੇ ਨਗਰ ਕੌਂਸਲ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਸ਼ਹਿਰ ਵਿੱਚ ਚੱਲ ਰਹੇ ਸੜਕ ਨਿਰਮਾਣ ਕਾਰਜਾਂ, ਉਨ੍ਹਾਂ ਦੀ ਮੌਜੂਦਾ ਸਥਿਤੀ ਅਤੇ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਸਰਕੂਲਰ ਰੋਡ ਸਮੇਤ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਕਾਰਜਾਂ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਅਧੀਨ ਸੜਕਾਂ ਦੀ ਨਿਯਮਿਤ ਚੈਕਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕੰਮ ਦੀ ਗੁਣਵੱਤਾ ਵਿੱਚ ਕੋਈ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਦੌਰਾਨ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਸਮੇਤ ਸਬੰਧਤ ਵਿਭਾਗਾਂ ਨਾਲ ਆਪਸੀ ਤਾਲਮੇਲ ਰੱਖਿਆ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਜਾਂ ਲੋਕਾਂ ਨੂੰ ਆਉਣ ਵਾਲੀ ਅਸੁਵਿਧਾ ਤੋਂ ਬਚਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਸਾਰੇ ਸੜਕ ਨਿਰਮਾਣ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ ਅਤੇ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।

Leave a Reply

Your email address will not be published. Required fields are marked *