ਗੁਰਦਾਸਪੁਰ,ਜੁਲਾਈ (ਸੋਨੂੰ, ਰਵਿੰਦਰ)
ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੁਆਰਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਮੀਡੀਏਸ਼ਨ ਦੀ ਤਿਮਾਹੀ ਮੀਟਿੰਗ ਕਰਵਾਈ ਗਈ। ਮੀਟਿੰਗਾਂ ਵਿੱਚ ਸਾਰੇ ਮੈਂਬਰਜ ਦੁਆਰਾ ਹਿੱਸਾ ਲਿਆ ਗਿਆ।
ਇਸ ਮੌਕੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਮਹੀਨਾ ਅਪ੍ਰੈਲ, 2026 ਤੋਂ ਜੂਨ, 2026 ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਇਸ ਤੋਂ ਇਲਾਵਾ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਨੇ ਦੱਸਿਆ ਕਿ ਮਿਤੀ 12 ਸਤੰਬਰ 2026 ਨੂੰ ਅਗਲੀ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਨੈਸ਼ਨਲ ਲੋਕ ਅਦਾਲਤ ਸਾਰੀਆਂ ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿੱਚ ਲਗਾਈ ਜਾਂਦੀ ਹੈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ। ਇਸ ਤੋਂ ਇਲਾਵਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ।

