ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਵਿਖੇ ਰੋਜ਼ਗਾਰ ਮੇਲਾ 24 ਨੂੰ

ਪੰਜਾਬ

ਹੁਸ਼ਿਆਰਪੁਰ,ਜੋਲੀ ਜੁਲਾਈ: ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਮਿਤੀ 24 ਜੁਲਾਈ 2026 ਨੂੰ ਇਸ ਦਫਤਰ ਵਿਖੇ ਰੋਜ਼ਗਾਰ ਮੇਲਾ ਦਾ ਆਯੋਜਨ ਕੀਤਾ ਜਾਵੇਗਾ। ਇਸ ਰੋਜ਼ਗਾਰ ਮੇਲੇ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਐਸ.ਬੀ.ਆਈ ਕਰੈਡਿਟ ਕੇਅਰ, ਜੀ.ਐਨ.ਏ. ਐਕਸਲ, ਉ੍ਸਾ-ਮਾਰਟਿਨ, ਬਲਿੰਕ-ਇਟ, ਸਵਰਾਜ ਟ੍ਰੇਕਟਰਜ਼, ਸੋਨਾਲਿਕਾ ਟ੍ਰੈਕਟਰਜ਼, ਸੈਂਚੁਰੀ ਪਲਾਈਵੁੱਡ, ਅਤੇ ਰੈਕਸਾ ਸਕਿਊਰਿਟੀ ਕੰਪਨੀ ਵੱਲੋਂ ਭਾਗ ਲਿਆ ਜਾ ਰਿਹਾ ਹੈ। ਇਸ ਰੋਜ਼ਗਾਰ ਮੇਲੇ ਵਿੱਚ ਅੱਠਵੀਂ, ਦਸਵੀਂ, ਬਾਰਵੀਂ, ਤੇ ਆਈ.ਟੀ.ਆਈ. (ਸਾਰੇ ਟ੍ਰੇਡਜ਼), ਡਿਪਲੋਮਾ ਗ੍ਰੈਜੂਏਸ਼ਨ ਪਾਸ ਪ੍ਰਾਰਥੀਆਂ ਦੀ ਓਪਰੇਟਰ, ਹੈਲਪਰ, ਸਕਿਊਰਿਟੀ ਗਾਰਡ, ਪਿਕਰ-ਪੈਕਰ, ਸੇਲਜ਼ ਐਗਜੀਕਿਉਟਿਵ ਅਤੇ ਰੀਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਇਨ੍ਹਾਂ ਕੰਪਨੀਆਂ ਵੱਲੋਂ ਭਰਤੀ ਕੀਤੇ ਜਾਣ ਵਾਲੇ ਪ੍ਰਾਰਥੀਆਂ ਨੂੰ 13500-26500/- ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਦੇ ਲਈ ਉਮੀਦਵਾਰ ਦੀ ਉਮਰ 18 ਤੋਂ 45 ਸਾਲ ਹੋਣੀ ਚਾਹੀਦੀ ਹੈ। ਚਾਹਵਾਨ ਯੋਗ ਪ੍ਰਾਰਥੀ ਮਿਤੀ 24 ਜੁਲਾਈ 2026 ਦਿਨ ਸੁੱਕਰਵਾਰ ਨੂੰ ਸਵੇਰੇ 10:00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਹਿਲੀ ਮੰਜਿਲ, ਐਮ.ਐਸ.ਡੀ.ਸੀ. ਬਿਲਡਿੰਗ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਆਪਣੇ ਰਿਜ਼ਿਊਮ ਦੀਆਂ 3-4 ਕਾਪੀਆਂ ਸਮੇਤ ਇਸ ਰੋਜ਼ਗਾਰ ਮੇਲਾ ਵਿਚ ਹਿੱਸਾ ਲੈ ਕੇ ਰੋਜ਼ਗਾਰ ਮੇਲੇ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

Leave a Reply

Your email address will not be published. Required fields are marked *