Aaj tak aamne saamne
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼੍ਰੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਸ਼੍ਰੀਮਤੀ ਮਨੋਰਮਾ ਮਹਿੰਦਰਾ, ਮੈਂਬਰ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਵੱਲੋਂ ਆਪਣੇ ਪਤੀ ਲੇਟ ਸ਼੍ਰੀ ਵਾਈ.ਐੱਮ. ਮੋਹਿੰਦਰਾ ਜੀ ਦੀ ਯਾਦ ਵਿੱਚ ਰਕਮ 5,100/- ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਤੇ ਉਹਨਾਂ ਦੇ ਪਰਿਵਾਰਕ ਮੈਂਬਰ ਅਮਨ ਮਹਿੰਦਰਾ (ਸਪੁੱਤਰ), ਰਿੰਪਲ ਮਹਿੰਦਰਾ (ਨੂੰਹ) ਤੋਂ ਇਲਾਵਾ ਮਿਸ ਕੁਲਦੀਪ ਕੋਹਲੀ, ਵਿਨੋਦ ਓਹਰੀ, ਰਾਕੇਸ਼ ਕਪਿਲਾ, ਮੈਂਬਰ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਅਤੇ ਰੈੱਡ ਕਰਾਸ ਟੀਮ ਮੌਜੂਦ ਰਹੀ।
ਇਸ ਮੌਕੇ ਤੇ ਸ਼੍ਰੀ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ਼-ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ।

