ਵਿਧਾਇਕ ਬ੍ਰਮ ਸ਼ੰਕਰ ਜਿੰਪਾ ਪਿੰਡ ਅੱਜੋਵਾਲ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਸਿਹਤ ਕਾਰਡ ਵੰਡਦੇ ਹੋਏ।

शिक्षा

ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਸੁਰੱਖਿਆ ਦੇ ਖੇਤਰ ‘ਚ ਸਥਾਪਤ ਕੀਤਾ ਮੀਲ ਪੱਥਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ

ਪਿੰਡ ਅੱਜੋਵਾਲ ‘ਚ ਪਰਿਵਾਰਾਂ ਨੂੰ 10 ਲੱਖ ਤੱਕ ਦੇ ਕੈਸ਼ਲੈਸ ਇਲਾਜ ਵਾਲੇ ਸਿਹਤ ਕਾਰਡ ਸੌਂਪੇ

ਪੰਜਾਬ ਦੇ ਹਰੇਕ ਪਰਿਵਾਰ ਨੂੰ ਪ੍ਰਮੁੱਖ ਨਿੱਜੀ ਹਸਪਤਾਲਾਂ ‘ਚ ਇਲਾਜ ਦੀ ਮਿਲੀ ਸਹੂਲਤ

ਹੁਸ਼ਿਆਰਪੁਰ, 23 ਸਤੰਬਰ :ਜੋਲੀ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨੇੜਲੇ ਪਿੰਡ ਅੱਜੋਵਾਲ ਵਿਖੇ ਪਿੰਡ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਦੇ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਰਾਹੀਂ ਸਿਹਤ ਸੁਰੱਖਿਆ ਦੇ ਖੇਤਰ ‘ਚ ਮੀਲ ਪੱਥਰ ਸਥਾਪਤ ਕੀਤਾ ਹੈ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਿਹਤ ਬੀਮਾ ਯੋਜਨਾ ਦੇ ਕਾਰਡ ਸੌਂਪਦਿਆਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਭਰ ਵਿਚ ਪਰਿਵਾਰਾਂ ਨੂੰ ਪ੍ਰਮੁੱਖ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਲੋਕਾਂ ਲਈ ਸਿਹਤ ਸੁਰੱਖਿਆ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਵੱਡੇ ਕਦਮ ਚੁੱਕੇ ਗਏ ਹਨ ਜਿਸ ਨਾਲ ਰਾਜ ਦੇ ਹਰ ਖੇਤਰ ਦੇ ਲਗਭਗ ਹਰ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲੀਆਂ ਹਨ।

ਸਿਹਤ ਖੇਤਰ ਵਿਚ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਗੱਲ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਵਿਚ ਇਕ ਹਜ਼ਾਰ ਦੇ ਕਰੀਬ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਜੋ ਲੋਕਾਂ ਨੂੰ ਘਰਾਂ ਨੇੜੇ ਹੀ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਮਰੀਜ਼ਾਂ ਨੂੰ ਲਗਭਗ 110 ਤਰ੍ਹਾਂ ਦੀਆਂ ਵੱਖ-ਵੱਖ ਦਵਾਈਆਂ ਅਤੇ 50 ਦੇ ਕਰੀਬ ਵੱਖ-ਵੱਖ ਤਰ੍ਹਾਂ ਦੇ ਮੈਡੀਕਲ ਟੈਸਟਾਂ ਦੀ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿਹਤ ਅਤੇ ਸਿੱਖਿਆ ਨੂੰ ਪੂਰੀ ਤਰਜੀਹ ਦਿੰਦਿਆਂ ਇਨ੍ਹਾਂ ਖੇਤਰਾਂ ਵਿਚ ਬੇਮਿਸਾਲ ਕੰਮ ਕੀਤੇ ਹਨ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਅਤੇ ਆਸਾਨੀ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤ ਨਾਲ ਜੁੜੇ ਇਲਾਜ ਦੇ ਖਰਚੇ ਕਾਰਨ ਕਿਸੇ ਵੀ ਪਰਿਵਾਰ ਨੂੰ ਆਰਥਿਕ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵੱਲੋਂ ਸਿਹਤ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਸਿਹਤ ਸੁਰੱਖਿਆ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਪਰਿਵਾਰ ਦੇ ਯੋਗ ਮੈਂਬਰਾਂ ਦੇ ਸਿਹਤ ਕਾਰਡ ਬਣਵਾਉਣ।

ਇਸ ਮੌਕੇ ਸੁਮਨ ਬਹਿਲ, ਤਹਿਸੀਲਦਾਰ ਮਨਦੀਪ ਸਿੰਘ, ਐਸ.ਐਮ.ਓ. ਮਨਪ੍ਰੀਤ ਕੌਰ, ਚੇਅਰਮੈਨ ਵਿਕਰਮ ਸ਼ਰਮਾ ਬੌਬੀ, ਹਲਕਾ ਸੰਗਠਨ ਇੰਚਾਰਜ ਅਮਰਜੋਤ ਸਿੰਘ, ਬਲਾਕ ਪ੍ਰਧਾਨ ਬਖਤਾਵਰ ਸਿੰਘ ਆਦਿ ਵੀ ਮੌਜੂਦ ਸਨ।

Leave a Reply

Your email address will not be published. Required fields are marked *