ਧੂਰੀ, 16 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਏ ਜਾ ਰਹੇ ਮੇਰਾ ਹਲਕਾ, ਮੇਰਾ ਪਰਿਵਾਰ ਪ੍ਰੋਗਰਾਮ ਤਹਿਤ ਧੂਰੀ ਦੇ ਵਾਰਡ ਨੰਬਰ 19 ਵਿਖੇ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਟਕਸਾਲੀ ਅਕਾਲੀ ਆਗੂ ਸ. ਨਿਰਭੈ ਸਿੰਘ ਹੇੜੀਕੇ ਅਤੇ ਉੱਘੇ ਸਮਾਜ ਸੇਵਕ ਮੁਕੇਸ਼ ਕੁਮਾਰ ਅਗਰਵਾਲ ਕਾਲਾ ਈਸੀਵਾਲਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਰਣਜੀਤ ਸਿੰਘ ਰੰਧਾਵਾ ਕਾਤਰੋਂ, ਸ਼ਹਿਰੀ ਪ੍ਰਧਾਨ ਸੰਜੀਵ ਕੁਮਾਰ ਪਿੰਟਾ, ਵਪਾਰ ਵਿੰਗ ਦੇ ਪ੍ਰਧਾਨ ਧਰਮਪਾਲ ਗਰਗ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੰਗਰੂਰ ਸ. ਰਸਵਿੰਦਰ ਸਿੰਘ ਰਸੂ ਖੰਗੂੜਾ ਸਮੇਤ ਧੂਰੀ ਹਲਕੇ ਦੇ ਅਕਾਲੀ ਵਰਕਰ ਅਤੇ ਪਾਰਟੀ ਦੇ ਸਮੂਹ ਅਹੁਦੇਦਾਰ ਹਾਜ਼ਰ ਸਨ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ, ਵਾਰਡ ਪੱਧਰ ’ਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਪਾਰਟੀ ਵਰਕਰਾਂ ਦੀ ਭੂਮਿਕਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ’ਤੇ ਵੀ ਜ਼ੋਰ ਦਿੱਤਾ ਗਿਆ।
ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ‘ਮੇਰਾ ਹਲਕਾ, ਮੇਰਾ ਪਰਿਵਾਰ’ ਪ੍ਰੋਗਰਾਮ ਤਹਿਤ ਲੋਕਾਂ ਨਾਲ ਜੁੜਨ ਅਤੇ ਵਾਰਡ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਜਾਰੀ ਰੱਖਣ ਸਬੰਧੀ ਵਿਚਾਰ ਸਾਂਝੇ ਕੀਤੇ। ਮੀਟਿੰਗ ਵਿੱਚ ਧੂਰੀ ਹਲਕੇ ਦੇ ਅਕਾਲੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਸ਼ਮੂਲੀਅਤ ਰਹੀ।

