ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 300ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 195 ਕਾਬੂ*

पंजाब

*ਪੁਲਿਸ ਟੀਮਾਂ ਨੇ 168 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਵੀ ਕੀਤੀ*

*ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਰਿਪੋਰਟ*

*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 625ਵੇਂ ਦਿਨ 130 ਨਸ਼ਾ ਤਸਕਰ 1.2 ਕਿਲੋ ਹੈਰੋਇਨ ਸਮੇਤ ਕਾਬੂ*

ਚੰਡੀਗੜ੍ਹ, 16 ਨਵੰਬਰ: ਸੋਨੂੰ ਸਮਿਆਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 300ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 530 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

300ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 195 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 84,681 ਹੋ ਗਈ ਹੈ।

ਇਸ ਤੋਂ ਇਲਾਵਾ 168 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 625ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 85 ਕਿਲੋ ਭੁੱਕੀ, 1011 ਨਸ਼ੀਲੀਆਂ ਗੋਲੀਆਂ ਅਤੇ 200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 625 ਦਿਨਾਂ ਵਿੱਚ 93,251 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Leave a Reply

Your email address will not be published. Required fields are marked *