ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਨੇ ਸਵੀਪ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਸੌਂਪੇ

पंजाब

ਸੰਗਰੂਰ, 20 ਨਵੰਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਅਤੇ ਲੇਖ ਲਿਖਣ ਦੇ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਸੌਂਪੇ।
ਜੇਤੂਆਂ ਨੂੰ ਵਧਾਈ ਦਿੰਦਿਆਂ ਅੰਕੁਰ ਮਹਿੰਦਰੂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਣਨ ਅਤੇ ਲੋਕਤੰਤਰ ਵਿੱਚ ਸੋਚ-ਸਮਝ ਕੇ ਭਾਗੀਦਾਰੀ ਕਰਨ ਦੀ ਮਹੱਤਤਾ ਸਮਝਣ ਵਿੱਚ ਮਦਦ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਵਾਲੇ ਸਕੂਲਾਂ ਅਤੇ ਕਾਲਜਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਕੁਇਜ਼ ਮੁਕਾਬਲੇ ਦੇ ਜੇਤੂਆਂ ਵਿੱਚ ਬਚਪਨ ਇੰਗਲਿਸ਼ ਸਕੂਲ, ਸੰਗਰੂਰ ਦੇ ਅਭਿਜੈ ਕੌਸ਼ਿਕ ਅਤੇ ਕਰਨਵੀਰ ਸ਼ਰਮਾ; ਐੱਸ.ਯੂ.ਐੱਸ. ਕਾਲਜ, ਸੁਨਾਮ ਦੇ ਹਸਨਦੀਪ ਸਿੰਘ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲੌਂਗੋਵਾਲ ਦੀ ਜੈਸਮੀਨ ਕੌਰ; ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਧੂਰੀ ਦੇ ਸਿਮਰਨਪ੍ਰੀਤ ਕੌਰ ਅਤੇ ਹਰਮਨਜੀਤ ਸਿੰਘ ਦਿਓਲ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਹਿਲਾਂ ਦੀ ਅੰਮ੍ਰਿਤਪਾਲ ਕੌਰ ਅਤੇ ਨਵਜੋਤ ਕੌਰ; ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਮੰਡਵੀ ਦਾ ਸਚਿਨ ਅਤੇ ਸਰਕਾਰੀ ਹਾਈ ਸਕੂਲ, ਅਲੀਸ਼ੇਰ ਦੀ ਖੁਸ਼ਲੀਨ ਸ਼ਾਮਲ ਸਨ। ਲੇਖ ਲਿਖਣ ਦੇ ਮੁਕਾਬਲੇ ਦੇ ਜੇਤੂਆਂ ਵਿੱਚ ਐੱਸ.ਯੂ.ਐੱਸ. ਕਾਲਜ, ਸੁਨਾਮ ਦੀ ਬੇਅੰਤ ਕੌਰ; ਭਾਈ ਗੁਰਦਾਸ ਕਾਲਜ ਆਫ਼ ਲਾਅ ਦੇ ਪਰਸਦੀਪ ਸਿੰਘ; ਕਿੰਗਜ਼ ਵਿਊ ਇੰਟਰਨੈਸ਼ਨਲ ਸਕੂਲ, ਧੂਰੀ ਦੀ ਪੇਵਲ ਕੌਰ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਹਿਲਾਂ ਦੀ ਨਵਦੀਪ ਕੌਰ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਨਿਆਣਾ ਦੀ ਜਾਨਵੀ ਸ਼ਰਮਾ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਲਵਾਨ ਦੀ ਸ਼ਰੀਨ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੱਟੀਵਾਲ ਕਲਾਂ ਦੀ ਹਰਮਨਜੋਤ ਕੌਰ; ਸਰਕਾਰੀ ਹਾਈ ਸਕੂਲ, ਢੰਡਿਆਲ ਦੀ ਖੁਸ਼ਪ੍ਰੀਤ ਕੌਰ ਅਤੇ ਰਵਨੀਤ ਕੌਰ ਅਤੇ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਬਰੜਵਾਲ ਦੀ ਨਵਰੀਤ ਕੌਰ ਸ਼ਾਮਲ ਸਨ।
ਅੰਕੁਰ ਮਹਿੰਦਰੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੌਜਵਾਨਾਂ ਵਿੱਚ ਚੋਣਾਂ ਸਬੰਧੀ ਜਾਗਰੂਕਤਾ ਵਧਾਉਣ ਲਈ ਸਵੀਪ ਗਤੀਵਿਧੀਆਂ ਕਰਵਾਉਂਦਾ ਰਹੇਗਾ।
ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਸੁਖਜੀਤ ਸਿੰਘ, ਬਲਕਾਰ ਸਿੰਘ, ਗੁਰਦੱਤ ਸ਼ਰਮਾ, ਨੋਡਲ ਅਫ਼ਸਰ ਰਾਕੇਸ਼ ਕੁਮਾਰ ਅਤੇ ਪ੍ਰੋਫੈਸਰ ਕੁਲਦੀਪ ਕੁਮਾਰ ਹਾਜ਼ਰ ਸਨ।

Leave a Reply

Your email address will not be published. Required fields are marked *